ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਤੋਂ ਡਰ ਕੇ ਆਪ ਤੇ ਕਾਂਗਰਸ ਨੇ ਅਪਵਿੱਤਰ ਗਠਜੋੜ ਕੀਤਾ: ਅਕਾਲੀ ਦਲ

  • ਮੁੱਖ ਮੰਤਰੀ ਸੁਖਪਾਲ ਖਹਿਰਾ ਨਾਲ ਹੋਏ ਗੁਪਤ ਸਮਝੌਤੇ ਨੂੰ ਜਨਤਕ ਕਰਨ: ਪਰਮਬੰਸ ਸਿੰਘ ਰੋਮਾਣਾ

ਚੰਡੀਗੜ੍ਹ, 12 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਾਂਗਰਸ ਦੇ ਆਗੂ ਸੁਖਪਾਲ ਖਹਿਰਾ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਨਾ ਚਲਾਉਣ ਲਈ ਕੀਤੇ ਗੁਪਤ ਸਮਝੌਤੇ ਨੂੰ ਜਨਤਕ ਕਰਨ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਭਾਜਪਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਖਿਲਾਫ ਸਾਂਝਾ ਗਠਜੋੜ ਬਣਾ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਲਿਖ ਕੇ ਦਿੱਤਾ ਹੈ ਕਿ ਉਹ 2015 ਦੇ ਨਸ਼ਾ ਤਸਕਰੀ ਕੇਸ ਵਿਚ ਸੁਖਪਾਲ ਖਹਿਰਾ ਦੇ ਖਿਲਾਫ ਕਾਰਵਾਈ ਨਹੀਂ ਕਰੇਗੀ। ਉਹਨਾਂ ਕਿਹਾ ਕਿ ਭਾਵੇਂ ਆਪ ਸਰਕਾਰ ਨੇ ਕੇਸ ਦੀ ਮੁੜ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਹੈ ਤੇ ਉਸਨੇ ਖਹਿਰਾ ਖਿਲਾਫ ਢੁਕਵੇਂ ਸਬੂਤ ਹੋਣ ਦਾ ਦਾਅਵਾ ਕੀਤਾ ਹੈ।

ਸਰਦਾਰ ਰੋਮਾਣਾ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਸੁਪਰੀਮ ਕੋਰਟ ਵਿਚ ਨਸ਼ਾ ਤਸਕਰ ਦਾ ਬਚਾਅ ਕਿਉਂ ਕਰ ਰਹੇ ਹਨ ? ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਖਹਿਰਾ ਦੇ ਖਿਲਾਫ ਦਰਜ ਚਾਰਜਸ਼ੀਟ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਉਹਨਾਂ ਨੇ ਨਸ਼ਾ ਤਸਕਰ ਗੁਰਦੇਵ ਸਿੰਘ ਨੂੰ 78 ਵਾਰ ਫੋਨ ਕੀਤਾ ਤੇ ਆਪਣੀ ਆਮਦਨ ਨਾਲੋਂ ਵੱਧ ਸਰੋਤਾਂ 6.50 ਕਰੋੜ ਰੁਪਏ ਖਰਚ ਕੀਤੇ।

ਸਰਦਾਰ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਤਾਂ ਹੀ ਸੰਭਵ ਹੈ ਜਦੋਂ ਇੰਡੀਆ ਗਠਜੋੜ ਵਿਚ ਆਪ ਭਾਈਵਾਲ ਹੈ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਖੁਦ ਸ੍ਰੀਮਤੀ ਸੋਨੀਆ ਗਾਂਧੀ ਦੇ ਸੋਹਲੇ ਗਾਏ ਹਨ ਤੇ ਉਹਨਾਂ ਕਾਂਗਰਸੀਆਂ ਦੀ ਵੀ ਤਾਰੀਫ ਕੀਤੀ ਹੈ ਜਿਹਨਾਂ ਨਾਲ ਉਹਨਾਂ ਹਾਲ ਹੀ ਵਿਚ ਦਿੱਲੀ ਵਿਚ ਸਟੇਜ ਸਾਂਝੀ ਕੀਤੀ ਸੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਆਪ ਦਾ ਕਾਂਗਰਸ ਨਾਲ ਗਠਜੋੜ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਭਾਵੇਂ ਅਧਿਕਾਰਤ ਤੌਰ ’ਤੇ ਗਠਜੋੜ ਨਹੀਂ ਹੋ ਸਕਿਆ ਪਰ ਪੰਜਾਬ ਵਿਚ ਆਪ ਸਰਕਾਰ ਨੇ ਸ੍ਰੀ ਸੁਖਪਾਲ ਖਹਿਰਾ ਦੀ ਮਦਦ ਦਾ ਫੈਸਲਾ ਕੀਤਾ ਹੈ ਜੋ ਸੰਗਰੂਰ ਤੋਂ ਚੋਣ ਲੜਨਾ ਚਾਹੁੰਦੇ ਹਨ ਤੇ ਪੰਜਾਬ ਸਰਕਾਰ ਉਹਨਾਂ ਖਿਲਾਫ ਨਸ਼ਾ ਤਸਕਰੀ ਕੇਸ ਵਿਚ ਕਾਰਵਾਈ ਕਰਨ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਬਦਲੇ ਵਿਚ ਆਪ ਨੂੰ ਕਾਂਗਰਸ ਚੋਣਵੀਂਆਂ ਸੀਟਾਂ ’ਤੇ ਮਦਦ ਕਰੇਗੀ।

ਸਰਦਾਰ ਰੋਮਾਣਾ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਇਸ ਮਾਮਲੇ ’ਤੇ ਬਣੇ ਹਾਲਾਤ ’ਤੇ ਆਪਣੀ ਟਿੱਪਣੀ ਕਰਨ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਆਪ ਵਿਧਾਨ ਸਭਾ ਵਿਚ ਆਖਿਆ ਸੀ ਕਿ 2015 ਦੇ ਨਸ਼ਾ ਤਸਕਰੀ ਕੇਸ ਵਿਚ ਫਸ ਜਾਣ ਦੇ ਬਾਵਜੂਦ ਸ੍ਰੀ ਖਹਿਰਾ ਦੇ ਖਿਲਾਫ ਕਾਰਵਾਈ ਇਸ ਕਰ ਕੇ ਨਹੀਂ ਹੋਈ ਕਿਉਂਕਿ ਸ੍ਰੀ ਖਹਿਰਾ ਨੇ ਪਿਛਲੀ ਕਾਂਗਰਸ ਸਰਕਾਰ ਵਿਚ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ ਤੇ ਨਿਆਂ ਤੋਂ ਬਚਦੇ ਰਹੇ ਅਤੇ ਉਹਨਾਂ ਜ਼ੋਰ ਦੇ ਕੇ ਆਖਿਆ ਕਿ ਹੁਣ ਵੀ ਉਹਨਾਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ। ਸਰਦਾਰ ਰੋਮਾਣਾ ਨੇ ਕਿਹਾ ਕਿ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਵੀ ਸ੍ਰੀ ਖਹਿਰਾ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਸਾਰੇ ਨਸ਼ਾ ਤਸਕਰਾਂ ਨੂੰ ਜੇਲ੍ਹ ਜਾਣਾ ਪਵੇਗਾ।

ਸਰਦਾਰ ਰੋਮਾਣਾ ਨੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ’ਤੇ ਆਪਣਾ ਸਟੈਂਡ ਜਨਤਕ ਕਰਨ ਲਈ ਵੀ ਆਖਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਕਸਰ ਸਹੁੰ ਚੁੱਕਦੇ ਹਨ ਕਿ ਉਹ ਭ੍ਰਿਸ਼ਟਾਚਾਰੀਆਂ ਦੇ ਖਿਲਾਫ ਕਾਰਵਾਈ ਕਰਨਗੇ ਪਰ ਅਸਲਤ ਵਿਚ ਉਹ ਆਪਣੇ ਵਿਰੋਧੀਆਂ ਨਾਲ ਸਮਝੌਤੇ ਵਾਸਤੇ ਇਸਨੂੰ ਇਕ ਯੰਤਰ ਵਜੋਂ ਵਰਤਦੇ ਹਨ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਸੀ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ ਆਰ ਟੀ ਸੀ ਦੀਆਂ ਬੱਸਾਂ ਨੂੰ ਰਾਜਸਥਾਨ ਤੋਂ ਬਾਡੀਆਂ ਲਗਵਾਉਣ ਦੇ ਭ੍ਰਿਸ਼ਟਾਚਾਰ ਦੀ ਫਾਈਲ ਉਹਨਾਂ ਕੋਲ ਹੈ ਪਰ ਹੁਣ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਸ੍ਰੀ ਭਗਵੰਤ ਮਾਨ ਦਾ ਸ੍ਰੀ ਰਾਜਾ ਵੜਿੰਗ ਨਾਲ ਗੁਪਤ ਸਮਝੌਤਾ ਹੋ ਗਿਆ ਹੈ।

ਸਰਦਾਰ ਰੋਮਾਣਾ ਨੇ ਪੰਜਾਬੀਆਂ ਨੂੰ ਆਖਿਆ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਤੋਂ ਸੁਚੇਤ ਰਹਿਣ ਜੋ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਨੂੰ ਰੋਕਣਾ ਚਾਹੁੰਦੀਆਂ ਹਨ। ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸਿਧਾਂਤਾਂ ’ਤੇ ਡੱਟ ਕੇ ਸਟੈਂਡ ਲੈਣ ਅਤੇ ਭਾਜਪਾ ਨਾਲ ਗਠਜੋੜ ਨਾ ਕਰਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਭਾਜਪਾ ਨੇ ਸਿੱਖ ਕੌਮ ਤੇ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਨਹੀਂ ਕੱਢਿਆ, ਇਸੇ ਕਾਰਨ ਸਮਝੌਤਾ ਕਰਨਾ ਵਾਜਬ ਨਹੀਂ ਸੀ ਤੇ ਇਸ ਗੱਲ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PSPCL ਦਾ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫਸਲ ਦੀ ਸੁਰੱਖਿਆ ਲਈ ਕੰਟਰੋਲ ਰੂਮ ਕਰ ਰਿਹਾ ਦਿਨ ਰਾਤ ਕੰਮ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਉਹ ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ