ਚੰਡੀਗੜ੍ਹ ‘ਚ ਸੜਕ ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌ+ਤ: 9 ਸਾਲਾ ਪੁੱਤ ਗੰਭੀਰ ਜ਼ਖਮੀ

  • ਸਕੂਟੀ ਨੂੰ ਕਾਰ ਨੇ ਮਾਰੀ ਟੱਕਰ
  • ਦੋਸ਼ੀ ਡਰਾਈਵਰ ਗ੍ਰਿਫਤਾਰ

ਚੰਡੀਗੜ੍ਹ, 22 ਅਪ੍ਰੈਲ 2023 – ਚੰਡੀਗੜ੍ਹ ਦੇ ਮਨੀਮਾਜਰਾ ‘ਚ ਕਾਰ ਦੀ ਲਪੇਟ ‘ਚ ਆਉਣ ਨਾਲ ਇਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ ਉਸ ਦਾ 9 ਸਾਲਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸ਼ਾਰਦਾ ਵਜੋਂ ਹੋਈ ਹੈ। ਹਾਦਸੇ ‘ਚ ਸ਼ਾਰਦਾ ਦੇ ਸਿਰ ਅਤੇ ਪਸਲੀਆਂ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸਕੂਟੀ ਸਵਾਰ ਮਹਿਲਾ ਕਾਂਸਟੇਬਲ ਅਤੇ ਉਸਦੇ ਬੇਟੇ ਨੂੰ ਟੱਕਰ ਮਾਰਨ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ ‘ਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਥਾਣਾ ਮਨੀਮਾਜਰਾ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕਰਦੇ ਹੋਏ ਕਾਰ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਦੀ ਭਾਲ ਕੀਤੀ ਅਤੇ ਉਸ ‘ਤੇ ਕਾਬੂ ਪਾਇਆ। ਮੁਲਜ਼ਮ ਦੀ ਪਛਾਣ ਰਾਜਾ ਕੁਮਾਰ ਸ਼ਰਮਾ (21) ਵਜੋਂ ਹੋਈ ਹੈ।

20 ਅਪ੍ਰੈਲ ਨੂੰ ਦੋਸ਼ੀ ਕਾਰ ਚਾਲਕ ਨੇ ਮਨੀਮਾਜਰਾ ‘ਚ ਸਕੂਟੀ ਸਵਾਰ ਮਾਂ-ਪੁੱਤ ਨੂੰ ਟੱਕਰ ਮਾਰ ਦਿੱਤੀ ਸੀ। ਹਾਦਸੇ ਵਿੱਚ ਦੋਵੇਂ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ। ਪੀਸੀਆਰ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਪਰ ਸ਼ੁਰੂ ਤੋਂ ਹੀ ਡਿਊਟੀ ਡਾਕਟਰ ਦੋਵਾਂ ਦੀ ਨਾਜ਼ੁਕ ਹਾਲਤ ਬਾਰੇ ਦੱਸ ਰਹੇ ਸਨ। ਕਾਂਸਟੇਬਲ ਸ਼ਾਰਦਾ ਨੇ ਬੀਤੀ ਰਾਤ ਕਰੀਬ 3 ਵਜੇ ਆਖਰੀ ਸਾਹ ਲਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੈਸ਼ਨਲ ਗੇਮਜ਼-2022 ‘ਚ ਮਾਨਸਾ ਜ਼ਿਲ੍ਹੇ ਦੇ 5 ਤਮਗਾ ਜੇਤੂ ਖਿਡਾਰੀਆਂ ਨੂੰ CM ਮਾਨ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ

ਅਰੁਨਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ- ਐਡਵੋਕੇਟ ਧਾਮੀ