ਗੁਰਦੁਆਰਾ ਤਰਨਤਾਰਨ ਸਾਹਿਬ ਦੇ ਸਰੋਵਰ ’ਚ ਲੱਗਣ ਵਾਲੇ ਫਿਲਟਰ ਸਿਸਟਮ ਲਈ ਵਰਤੀ ਜਾਵੇਗੀ ਵਿਦੇਸ਼ੀ ਤਕਨੀਕ

  • ਦੀਵਾਨ ਟੋਡਰ ਮੱਲ ਫਾਊਂਡੇਸ਼ਨ ਦੇ ਸਰਪ੍ਰਸਤ ਸ. ਨਿਰਮਲ ਸਿੰਘ ਚੰਦੀ ਵੱਲੋਂ ਕਰਵਾਈ ਜਾਵੇਗੀ ਸੇਵਾ

ਅੰਮ੍ਰਿਤਸਰ, 20 ਅਕਤੂਬਰ 2023 – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲਾ ਦੂਸਰਾ ਗੁਰ-ਅਸਥਾਨ ਹੈ, ਜਿਥੇ ਪਾਵਨ ਸਰੋਵਰ ਅੰਦਰ ਫਿਲਟਰ ਸਿਸਟਮ ਲਗਾਇਆ ਜਾਵੇਗਾ। ਇਸ ਸਬੰਧ ਵਿਚ ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਵਿੱਤਰ ਸਰੋਵਰ ਵਿਚ ਅਜਿਹਾ ਸਿਸਟਮ ਲਗਾਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸਰੋਵਰ ਵਿਚ ਲਗਾਏ ਜਾਣ ਵਾਲੇ ਫਿਲਟਰ ਸਿਸਟਮ ਦੀ ਸੇਵਾ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਦੇ ਸਰਪ੍ਰਸਤ ਅਮਰੀਕਾ ਵਾਸੀ ਸਿੱਖ ਸ. ਨਿਰਮਲ ਸਿੰਘ ਚੰਦੀ ਅਤੇ ਸ. ਲਖਵਿੰਦਰ ਸਿੰਘ ਕਾਹਨੇਕੇ ਨੂੰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਹੈ, ਜਿਥੇ ਸਭ ਤੋਂ ਵੱਡਾ ਇਤਿਹਾਸਕ ਸਰੋਵਰ ਹੈ। ਇਥੇ ਲਗਾਇਆ ਜਾਣ ਵਾਲਾ ਫਿਲਟਰ ਸਿਸਟਮ ਅਤਿ ਆਧੁਨਿਕ ਕਿਸਮ ਦਾ ਹੋਵੇਗਾ, ਜਿਸ ਵਿਚ ਵਿਦੇਸ਼ੀ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਵੱਲੋਂ ਪਹਿਲਾਂ ਵੀ ਕਈ ਗੁਰੂ ਘਰਾਂ ਅੰਦਰ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵੱਲੋਂ ਵਾਤਾਵਰਣ ਦੀ ਸੰਭਾਲ ਪ੍ਰਤੀ ਚੇਤੰਨ ਭੂਮਿਕਾ ਨਿਭਾਈ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰਦਿਆਂ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸੂਰਜੀ ਊਰਜਾ ਦੇ ਪਲਾਂਟ ਲਗਾਏ ਜਾ ਚੁੱਕੇ ਹਨ। ਐਡਵੋਕੇਟ ਧਾਮੀ ਨੇ ਦੱਸਿਆ ਕਿ ਫਾਊਂਡੇਸ਼ਨ ਦੇ ਨੁਮਾਇੰਦੇ ਸ. ਨਿਰਮਲ ਸਿੰਘ ਚੰਦੀ, ਸ. ਗਿਆਨ ਸਿੰਘ ਸੰਧੂ ਕੈਨੇਡਾ, ਸ. ਕਰਨੈਲ ਸਿੰਘ ਸੰਧੂ ਅਮਰੀਕਾ, ਸ. ਸਤਨਾਮ ਸਿੰਘ, ਸ. ਇਕਬਾਲ ਸਿੰਘ ਅਤੇ ਸ. ਲਖਵਿੰਦਰ ਸਿੰਘ ਕਾਹਨੇਕੇ ਵੱਲੋਂ ਅਮਰੀਕਾ ਅੰਦਰ ਸ਼੍ਰੋਮਣੀ ਕਮੇਟੀ ਨੂੰ ਪ੍ਰਚਾਰ ਕੇਂਦਰ ਅਤੇ ਪਬਲੀਕੇਸ਼ਨ ਲਈ ਪ੍ਰੈੱਸ ਲਗਾਉਣ ਵਾਸਤੇ ਵੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਫਾਊਂਡੇਸ਼ਨ ਵੱਲੋਂ ਸਿੱਖ ਇਤਿਹਾਸ ਨੂੰ ਸੰਗਤ ਤੱਕ ਪਹੁੰਚਾਉਣ ਲਈ ਡਿਜ਼ੀਟਲ ਮਿਊਜ਼ੀਅਮ ਦੀ ਵੀ ਪੇਸ਼ਕਸ਼ ਕੀਤੀ ਹੈ, ਜਿਸ ’ਤੇ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੂਰਾਂ ਸਿਸਟਰਜ਼ ਨੂੰ ਮਿਲੀ ਧਮਕੀ: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ਤੋਂ ਮੰਗੀ ਫਿਰੌਤੀ

ਪ੍ਰੋ.ਸਰਚਾਂਦ ਸਿੰਘ ਪੰਜਾਬ ਭਾਜਪਾ ਦੇ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁਦੇ ’ਤੇ ਨਿਯੁਕਤ