ਫੌਜੀ ਸਨਮਾਨਾਂ ਨਾਲ ਸੂਬੇਦਾਰ ਹਰਦੀਪ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

  • ਕੈਬਨਿਟ ਮੰਤਰੀ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ, ਕਰਮਵੀਰ ਘੁੰਮਣ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ
  • ਸ਼ਹੀਦ ਹਰਦੀਪ ਸਿੰਘ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ: ਕੈਬਨਿਟ ਮੰਤਰੀ ਜ਼ਿੰਪਾ

ਹੁਸ਼ਿਆਰਪੁਰ, 08 ਮਈ 2022 – ਅਰੁਣਾਚਲ ਪ੍ਰਦੇਸ਼ ‘ਚ ਐਲ. ਏ.ਸੀ ਨਾਲ ਦੇਸ਼ ਦੀ ਸੇਵਾ ਕਰਦੇ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਨੂੰ ਉਨ੍ਹਾਂ ਦੇ ਪਿੰਡ ‘ਚ ਹੀ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪਰਿਵਾਰ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇੱਕ ਬਹਾਦਰ ਯੋਧਾ ਸਨ ਅਤੇ ਕੌਮ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮਿਲਟਰੀ, ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਗੌਰਤਲਬ ਹੈ ਕਿ ਸੂਬੇਦਾਰ ਹਰਦੀਪ ਸਿੰਘ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਸਨ, ਜੋ 6 ਮਈ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦੁਆਰਾ ਸੀਸਗੰਜ ਸਾਹਿਬ ਵਿਚ ਚਲਦੀਆਂ ਸੇਵਾਵਾਂ ਵਿਚ ਵਿਘਨ ਪਾ ਕੇ ਸਿਆਸਤ ਚਮਕਾਉਣਾ ਅਤਿਅੰਤ ਨਿੰਦਣਯੋਗ : ਕਾਲਕਾ

ਪੰਜਾਬ ਪੁਲਿਸ ਵੱਲੋਂ ਸੰਭਾਵੀ ਟਾਰਗੈਟ ਕਿਲਿੰਗ ਦੀ ਕੋਸ਼ਿਸ਼ ਨਾਕਾਮ; 3 ਪਿਸਤੌਲ, ਗੋਲੀ ਸਿੱਕੇ ਸਮੇਤ 1 ਗ੍ਰਿਫਤਾਰ