ਖਨੌਰੀ ਬਾਰਡਰ ਤੇ ਸ਼ਹੀਦ ਹੋਏ ਸ਼ੁਭਕਰਨ ਨੂੰ ਨਮ ਅੱਖਾਂ ਨਾਲ ਅੰਤਮ ਵਿਦਾਇਗੀ

ਬਠਿੰਡਾ, 29 ਫਰਵਰੀ 2024: ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੇ ਪਹਿਲੇ ‘ਖੇਤੀ ਸ਼ਹੀਦ’ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੇ ਸ਼ੁਭਕਰਨ ਸਿੰਘ ਗੱਗੂ ਦਾ ਅੱਜ ਬੇਹੱਦ ਗਮਗੀਨ ,ਸਰਕਾਰਾਂ ਪ੍ਰਤੀ ਰੋਸ ਅਤੇ ਕਿਸਾਨੀ ਰੋਹ ਦੇ ਮਹੌਲ ਦੌਰਾਨ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ,ਸਿਆਸੀ ਨੇਤਾ ,ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਵੀ ਹਾਜ਼ਰ ਸਨ। ਸਸਕਾਰ ਮੌਕੇ ਵੱਖ ਵੱਖ ਜੱਥੇਬੰਦੀਆਂ ਕਿਸਾਨੀ ਝੰਡਿਆਂ ਨਾਲ ਮੌਜੂਦ ਕਿਸਾਨਾਂ ਜਿੰਨ੍ਹਾਂ ਚੋਂ ਜਿਆਦਾਤਰ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਵੀ ਪੁੱਜੇ ਹੋਏ ਸਨ ਨੇ ਵੀ ਸ਼ਿਰਕਤ ਕੀਤੀ। ਸ਼ੁਭਕਰਨ ਦਾ ਅੰਤਮ ਸਸਕਾਰ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਅਤੇ ਪੰਚਾਇਤ ਵੱਲੋਂ ਦਾਨ ’ਚ ਦਿੱਤੀ ਜ਼ਮੀਨ ’ਚ ਕੀਤਾ ਗਿਆ ਹੈ।

ਪਹਿਲਾਂ ਅੰਤਮ ਰਸਮਾਂ ਪਿੰਡ ਦੇ ਰਾਮਬਾਗ ’ਚ ਨਿਭਾਉਣ ਦੀ ਗੱਲ ਆਖੀ ਜਾ ਰਹੀ ਸੀ ਪਰ ਬਾਅਦ ’ਚ ਫੈਸਲਾ ਬਦਲ ਦਿੱਤਾ ਗਿਆ। ਇਸ ਜਮੀਨ ’ਚ ਹੁਣ ਸ਼ੁਭਕਰਨ ਦੀ ਯਾਦਗਾਰ ਵੀ ਬਣਾਉਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਤੋਂ ਪਹਿਲਾਂ ਹਜਾਰਾਂ ਦੀ ਗਿਣਤੀ ਕਿਸਾਨਾਂ ਦੇ ਕਾਫਲੇ ਨਾਲ ਸ਼ਹੀਦ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਫੁੱਲਾਂ ਨਾਲ ਸਜ਼ੀ ਐਂਬੂਲੈਂਸ ’ਚ ਪਿੰਡ ਬੱਲ੍ਹੋ ਵਿਖੇ ਉਨ੍ਹਾਂ ਦੇ ਜੱਦੀ ਘਰ ਲਿਆਂਦੀ ਗਈ। ਪੈਦਲ ਚੱਲ ਰਹੇ ਇਸ ਕਾਫਲੇ ਦੀ ਅਗਵਾਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ ਸਕੱਤਰ ਸਰਵਨ ਸਿੰਘ ਪੰਧੇਰ , ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਕੌੜਿਆਂ ਵਾਲਾ ਕਰ ਰਹੇ ਸਨ ਜਦੋਂਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਸ਼ਭਕਰਨ ਦੇ ਘਰ ’ਚ ਪ੍ਰੀਵਾਰ ਨਾਲ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ੁਭਕਰਨ ਕਤਲ ਦੇ ਮਾਮਲੇ ਵਿਚ ਅਣਪਛਾਤੇ ਲੋਕਾਂ ਖਿਲਾਫ FIR ਦਰਜ ਕਰ ਕੇ ਮੁੱਖ ਮੰਤਰੀ ਮਾਨ ਨੇ ਸ਼ੁਭਕਰਨ, ਕਿਸਾਨਾਂ ਤੇ ਪੰਜਾਬੀਆਂ ਨਾਲ ਧੋਖਾ ਕੀਤਾ: ਮਜੀਠੀਆ

ਪੰਜਾਬ ਦੇ 115 DSPs ਦੀਆਂ ਬਦਲੀਆਂ, ਪੜ੍ਹੋ ਪੂਰੀ ਸੂਚੀ