ਚੰਡੀਗੜ੍ਹ, 6 ਅਗਸਤ 2022 – ਕਿਸਾਨ ਸੰਘਰਸ਼ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਗਈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ।
ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਪੰਜਾਬ ਭਵਨ ‘ਚ ਹੋਈ ਮੀਟਿੰਗ ਹੋਈ ਸੀ ਜਿਸ ‘ਚ ਕਿਸਾਨਾਂ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਰੱਖੀ ਸੀ। ਜਿਸ ਤੋਂ 3 ਦਿਨਾਂ ‘ਚ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਰਾਸ਼ੀ ਜਾਰੀ ਕਰ ਦਿੱਤੀ ਹੈ।
ਹੁਣ ਤੱਕ ਪੰਜਾਬ ਸਰਕਾਰ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕਰ ਚੁੱਕੀ ਹੈ ਅਤੇ ਇਸ ਲਈ ਹੁਣ ਤੱਕ ਪੰਜਾਬ ਸਰਕਾਰ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕਰ ਚੁੱਕੀ ਹੈ।