ਅੰਮ੍ਰਿਤਸਰ, 26 ਨਵੰਬਰ 2022 – ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਬੱਚੇ ਖ਼ਿਲਾਫ਼ ਕੇਸ ਦਰਜ ਕਰਨ ਨੂੰ ਗਲਤੀ ਕਰਾਰ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਟਵਿੱਟਰ ‘ਤੇ ਪੋਸਟ ਪਾ ਕੇ ਕਿਹਾ ਕਿ ਕਿਸੇ ਅਣਗਹਿਲੀ ਕਾਰਨ ਬੱਚੇ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਹਾਲਾਂਕਿ ਐਫਆਈਆਰ ਵਿੱਚ ਉਸ ਬੱਚੇ ਦਾ ਨਾਮ ਨਹੀਂ ਹੈ। ਬੱਚੇ ਨੂੰ ਦੋਸ਼ੀ ਨਹੀਂ ਮੰਨਿਆ ਜਾਵੇਗਾ। ਕਿਸੇ ਵੀ ਬੇਕਸੂਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਅਸਲ ‘ਚ ਅੰਮ੍ਰਿਤਸਰ ‘ਚ 10 ਸਾਲ ਦੇ ਬੱਚੇ ‘ਤੇ ਬੰਦੂਕ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਸ ਨੇ ਬੱਚੇ ਦੇ ਨਾਲ-ਨਾਲ ਉਸ ਦੇ ਪਿਤਾ ਅਤੇ ਦੋ ਹੋਰਾਂ ਖਿਲਾਫ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ।