ਦਾੜ੍ਹੀ ਅਤੇ ਮੁੱਛਾਂ ‘ਤੇ ਟਿੱਪਣੀ ਦੇ ਮਾਮਲੇ ‘ਚ ਕਾਮੇਡੀਅਨ ਭਾਰਤੀ ਸਿੰਘ ‘ਤੇ ਹੋਈ FIR

ਅੰਮ੍ਰਿਤਸਰ, 17 ਮਈ 2022 – ਦਾੜ੍ਹੀ ਅਤੇ ਮੁੱਛਾਂ ‘ਤੇ ਟਿੱਪਣੀ ਲਈ ਮੁਆਫੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਭਾਰਤੀ ਸਿੰਘ ਨੇ ਆਪਣੀ ਟਿੱਪਣੀ ਲਈ ਮੁਆਫੀ ਮੰਗ ਲਈ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਸ਼ਿਕਾਇਤ ‘ਤੇ ਉਸ ਖਿਲਾਫ ਥਾਣਾ ਈ-ਡਵੀਜ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਧਿਆਨ ਯੋਗ ਹੈ ਕਿ ਦੋ ਦਿਨ ਪਹਿਲਾਂ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਇਕ ਟੀਵੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਭਾਰਤੀ ਸਿੰਘ ਨੇ ਦਾੜ੍ਹੀ ਅਤੇ ਮੁੱਛਾਂ ‘ਤੇ ਟਿੱਪਣੀ ਕੀਤੀ ਸੀ। ਉਸ ਨੇ ਕਿਹਾ ਸੀ ਕਿ ਦਾੜ੍ਹੀ-ਮੁੱਛ ਕਿਉਂ ਨਹੀਂ ਰੱਖਣੀ ਚਾਹੀਦੀ ? ਦੁੱਧ ਪੀ ਕੇ ਦਾੜ੍ਹੀ ਨੂੰ ਮੂੰਹ ਵਿੱਚ ਪਾਓ, ਤਾਂ ਸੇਵੀਆਂ ਦਾ ਟੇਸਟ ਆਉਂਦਾ ਹੈ।

ਭਾਰਤੀ ਸਿੰਘ ਇੱਥੇ ਹੀ ਨਹੀਂ ਰੁਕੇ। ਉਸਨੇ ਅੱਗੇ ਦੱਸਿਆ ਕਿ ਉਸਦੇ ਕਈ ਦੋਸਤਾਂ ਦੇ ਵਿਆਹ ਹੋ ਚੁੱਕੇ ਹਨ ਅਤੇ ਉਹ ਹੁਣ ਦਾੜ੍ਹੀ ਅਤੇ ਮੁੱਛਾਂ ‘ਚੋ ਜੁਆਂ ਹਟਾਉਣ ਵਿੱਚ ਰੁੱਝੀਆਂ ਹੋਈਆਂ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਨੇ ਉਸ ਦਾ ਵਿਰੋਧ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਭਾਰਤੀ ਪੰਜਾਬ ਵਿੱਚ ਵੱਡੀ ਹੋਈ ਹੈ, ਫਿਰ ਵੀ ਉਸ ਨੇ ਸਿੱਖ ਚਿੰਨ੍ਹ ਲਈ ਅਜਿਹੀ ਸ਼ਬਦਾਵਲੀ ਵਰਤੀ ਹੈ।

ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਸੀ ਕਿ ਉਹ ਭਾਰਤੀ ਸਿੰਘ ਵਿਰੁੱਧ ਕੇਸ ਦਰਜ ਕਰਨ ਜਾ ਰਹੀ ਹੈ। ਐਸਜੀਪੀਸੀ ਨੇ ਕਿਹਾ ਕਿ ਵੀਡੀਓ ਵਿੱਚ ਭਾਰਤੀ ਸਿੰਘ ਨੂੰ ਸਿੱਖਾਂ ਦੇ ਦਾੜ੍ਹੀ ਅਤੇ ਮੁੱਛਾਂ ’ਤੇ ਟਿੱਪਣੀ ਕਰਦਿਆਂ ਸਪਸ਼ਟ ਦੇਖਿਆ ਜਾ ਸਕਦਾ ਹੈ। ਸਪਸ਼ਟ ਹੈ ਕਿ ਭਾਰਤੀ ਨੇ ਇਹ ਸ਼ਬਦਾਵਲੀ ਜਾਣਬੁੱਝ ਕੇ ਵਰਤੀ ਹੈ।

ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਦੇਰ ਸ਼ਾਮ ਥਾਣਾ ਈ-ਡਵੀਜ਼ਨ ਵਿੱਚ ਭਾਰਤੀ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਈ-ਡਵੀਜ਼ਨ ਦੇ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਭਾਰਤੀ ਸਿੰਘ ਖ਼ਿਲਾਫ਼ ਆਈਪੀਸੀ-295ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਨੇ ‘ਲੋਕ ਮਿਲਣੀ’ ਵਿੱਚ ਪਹੁੰਚੀਆਂ ਸ਼ਿਕਾਇਤਾਂ ‘ਤੇ ਕੀਤੀ ਤੁਰੰਤ ਕਾਰਵਾਈ: ਕੰਗ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੁੜ ਵਧੇ ਕੋਰੋਨਾ ਮਰੀਜ਼