ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਅੱਗ, ਸ਼ਾਰਟ ਸਰਕਟ ਹੋਣ ਤੋਂ ਬਾਅਦ ਸਕੂਟੀ ਨੂੰ ਲੱਗੀ ਅੱਗ ਕਾਰਨ ਹੋਇਆ ਧਮਾਕਾ

  • ਧਮਾਕੇ ਨਾਲ ਦਹਿਲੇ ਇਲਾਕੇ ਦੇ ਲੋਕ

ਲੁਧਿਆਣਾ, 10 ਨਵੰਬਰ 2023 – ਲੁਧਿਆਣਾ ਦੇ ਸ਼ਕਤੀ ਨਗਰ ਵਿੱਚ ਅੱਜ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫੈਕਟਰੀ ਅੰਦਰ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਚੰਗਿਆੜੀਆਂ ਨੇੜੇ ਖੜ੍ਹੀ ਇੱਕ ਐਕਟਿਵਾ ਸਕੂਟੀ ਦੀ ਪੈਟਰੋਲ ਟੈਂਕੀ ’ਤੇ ਡਿੱਗ ਪਈਆਂ। ਇਸ ਧਮਾਕੇ ਕਾਰਨ ਅੱਗ ਬੇਸਮੈਂਟ ਤੱਕ ਪਹੁੰਚ ਗਈ। ਅੱਗ ਦੀਆਂ ਲਪਟਾਂ ਦੇਖ ਕੇ ਗੁਆਂਢੀਆਂ ਨੇ ਮਾਲਕ ਨੂੰ ਸੂਚਿਤ ਕੀਤਾ।

ਫੈਕਟਰੀ ਮਾਲਕ ਨਵੀਨ ਜੋਲੀ ਨੇ ਦੱਸਿਆ ਕਿ ਉਸ ਨੇ ਰਾਤ ਨੂੰ ਫੈਕਟਰੀ ਬੰਦ ਕਰ ਦਿੱਤੀ ਸੀ। ਸਵੇਰੇ ਗੁਆਂਢੀਆਂ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਫੈਕਟਰੀ ਨੂੰ ਅੱਗ ਲੱਗੀ ਹੋਈ ਹੈ। ਸ਼ਾਰਟ ਸਰਕਟ ਕਾਰਨ ਸਕੂਟਰ ਸਮੇਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਨਵੀਨ ਨੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ। ਅੱਗ ਲੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਭੀੜ ਨੂੰ ਕਾਬੂ ਕੀਤਾ। ਲੋਕਾਂ ਦੀ ਮਦਦ ਨਾਲ ਫੈਕਟਰੀ ਵਿੱਚੋਂ ਕੱਪੜੇ ਅਤੇ ਹੋਰ ਸਾਮਾਨ ਬਾਹਰ ਕੱਢਿਆ ਗਿਆ।

ਫਾਇਰ ਬ੍ਰਿਗੇਡ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਲੱਗੀਆਂ। ਖੁਸ਼ਕਿਸਮਤੀ ਇਹ ਰਹੀ ਕਿ ਫੈਕਟਰੀ ਬੰਦ ਹੋ ਗਈ ਸੀ। ਅੰਦਰ ਕੋਈ ਕਰਮਚਾਰੀ ਨਹੀਂ ਸੀ। ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਸਵੇਰ ਤੋਂ ਪੈ ਰਿਹਾ ਮੀਂਹ, 4 ਜ਼ਿਲ੍ਹਿਆਂ ‘ਚ ਔਰੇਂਜ ਅਲਰਟ: ਮਾਝਾ ਅਤੇ ਪੂਰਬੀ ਮਾਲਵੇ ਵਿੱਚ ਯੈਲੋ ਅਲਰਟ

ਬਠਿੰਡਾ: ਨੌਜਵਾਨ ਨੇ ਛੱਤ ‘ਤੇ ਖੜ੍ਹ ਕੇ ਕੀਤੀ ਅੰਨ੍ਹੇਵਾਹ ਫਾ+ਇਰਿੰਗ, ਦੋ ਦੀ ਮੌ+ਤ, ਖੁਦ ਵੀ ਗੋ+ਲੀ ਮਾਰ ਕੀਤੀ ਖੁ+ਦਕੁਸ਼ੀ