ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਅੱਗ, ਪੈਰਾ ਮਿਲਟਰੀ ਫੋਰਸ ਵੀ ਪਹੁੰਚੀ, ਇਲਾਕਾ ਸੀਲ

  • ਬੁਝਾਉਣ ‘ਚ ਲੱਗੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਬਠਿੰਡਾ, 24 ਫਰਵਰੀ 2023 – ਬਠਿੰਡਾ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਸ਼ੁੱਕਰਵਾਰ ਤੜਕੇ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਨੀਮ ਫੌਜੀ ਬਲ ਵੀ ਮੌਕੇ ‘ਤੇ ਪਹੁੰਚ ਗਿਆ ਹੈ।

ਰਿਫਾਇਨਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਰਿਫਾਇਨਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਅਸਮਾਨ ਵਿੱਚ ਧੂੰਏਂ ਦਾ ਗੁਬਾਰ ਹੈ। ਬਠਿੰਡਾ ਦੇ ਸੀਨੀਅਰ ਪੁਲੀਸ ਅਧਿਕਾਰੀ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ ਹਨ। ਪੁਲਿਸ ਨੇ ਰਿਫਾਇਨਰੀ ਨੂੰ ਖਾਲੀ ਕਰਵਾ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਅੰਦਰ ਬੈਠੇ ਕੁਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਨੇ ਕਾਫੀ ਹੱਦ ਤੱਕ ਅੱਗ ‘ਤੇ ਕਾਬੂ ਪਾ ਲਿਆ ਹੈ। ਰਿਫਾਇਨਰੀ ਦੇ ਨਾਲ ਲੱਗਦੇ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਪੁਲਿਸ ਨੇ 22 ਕਿਲੋ ਗਾਂਜੇ ਸਮੇਤ 4 ਕੀਤੇ ਗ੍ਰਿਫਤਾਰ, ਬਰੇਲੀ ਤੋਂ ਟਰੇਨ ‘ਚ ਪਹੁੰਚਿਆ ਸੀ ਨਸ਼ੀਲਾ ਪਦਾਰਥ

PSEB ਵਲੋਂ ਅੱਜ ਹੋਣ ਵਾਲੀ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ