ਖੰਨਾ, 16 ਅਪ੍ਰੈਲ 2023 – ਜ਼ਿਲ੍ਹਾ ਲੁਧਿਆਣਾ ਦੇ ਖੰਨਾ ਕਸਬੇ ਵਿੱਚ ਐਸਡੀਐਮ ਦਫ਼ਤਰ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸਵੇਰੇ ਤੜਕੇ ਲੱਗੀ। ਪਹਿਲੀ ਮੰਜ਼ਿਲ ‘ਤੇ ਸਥਿਤ ਮੀਟਿੰਗ ਹਾਲ ‘ਚ ਅੱਗ ਲੱਗ ਗਈ। ਕਮਰੇ ਦਾ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਹੌਲਦਾਰ ਹਰਵਿੰਦਰ ਸਿੰਘ ਨੇ ਸ਼ੀਸ਼ਾ ਟੁੱਟਣ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕੇ ਅਗ ਲੱਗ ਗਈ ਹੈ। ਉਸ ਨੇ ਤੁਰੰਤ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।
ਫਾਇਰ ਬ੍ਰਿਗੇਡ ਦੇ ਕਰਮਚਾਰੀ ਸਮੇਂ ‘ਤੇ ਮੌਕੇ ‘ਤੇ ਪਹੁੰਚ ਗਏ। ਕਰੀਬ ਡੇਢ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਐਸਡੀਐਮ ਮਨਜੀਤ ਕੌਰ ਵੀ ਮੌਕੇ ’ਤੇ ਪਹੁੰਚ ਗਏ। ਐਸਡੀਐਮ ਮਨਜੀਤ ਕੌਰ ਅਨੁਸਾਰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ ਪਰ ਮੁੱਢਲੀ ਜਾਂਚ ਵਿੱਚ ਜਾਪਦਾ ਹੈ ਕਿ ਤਾਰਾਂ ਵਿੱਚ ਹੀ ਸ਼ਾਰਟ ਸਰਕਟ ਆਦਿ ਹੋਇਆ ਹੋਵੇਗਾ।
ਬਾਕੀ ਕਮਰੇ ਨੂੰ ਪੀਵੀਸੀ ਲੱਗੀ ਹੋਈ ਸੀ ਜਿਸ ਕਾਰਨ ਅੱਗ ਹੋਰ ਫੈਲ ਗਈ। ਇਸ ਕਮਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਰਿਕਾਰਡ ਨਹੀਂ ਸੀ। ਹੁਣ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਹਾਲ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।