ਰੋਪੜ, 26 ਅਗਸਤ 2024 – ਰੋਪੜ ਦੇ ਪੰਜ ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਕਿਲੀਮੰਜਾਰੋ ਪਹਾੜ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ ਦਾ ਬੱਚਾ ਬਣ ਗਿਆ ਹੈ। ਇਹ ਅਫ਼ਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਹੈ ਅਤੇ ਤਨਜ਼ਾਨੀਆ ਵਿੱਚ 19340 ਫੁੱਟ (5895 ਮੀਟਰ) ਤੋਂ ਵੱਧ ਦੀ ਉਚਾਈ ‘ਤੇ ਸਥਿਤ ਹੈ।
ਦੱਸ ਦਈਏ ਕਿ ਤੇਗਬੀਰ ਨੇ 18 ਅਗਸਤ ਨੂੰ ਕਿਲੀਮੰਜਾਰੋ ਪਰਬਤ ਲਈ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ 23 ਅਗਸਤ ਨੂੰ ਪਹਾੜ ਦੀ ਸਭ ਤੋਂ ਉੱਚੀ ਚੋਟੀ ਤੱਕ ਚੱਲਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡੀਜੀਪੀ ਨੇ ਲਿਖਿਆ ਹੈ ਕਿ ਉਨ੍ਹਾਂ ਦਾ ਦ੍ਰਿੜ ਇਰਾਦਾ ਅਤੇ ਲਚਕੀਲਾਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਹੈ। ਉਸ ਦੀ ਪ੍ਰਾਪਤੀ ਹੋਰਨਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦੇਵੇਗੀ।