ਅੰਮ੍ਰਿਤਸਰ ਏਅਰਪੋਰਟ ‘ਤੇ 29 ਲੱਖ ਦੀ ਵਿਦੇਸ਼ੀ ਸਿਗਰੇਟ ਦੀ ਖੇਪ ਫੜੀ, ਨਾਈਕੀ ਬੂਟਾਂ ਦੇ ਪੈਕਟਾਂ ‘ਚ ਲੁਕੋ ਕੇ ਲਿਆਂਦੀ ਜਾ ਰਹੀ ਸੀ

ਅੰਮ੍ਰਿਤਸਰ, 6 ਮਾਰਚ 2023 – ਕਸਟਮ ਵਿਭਾਗ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ 29 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਦੀ ਖੇਪ ਜ਼ਬਤ ਕੀਤੀ ਹੈ। ਤਸਕਰ ਇਸ ਨੂੰ ਨਾਈਕੀ ਦੇ ਬੂਟਾਂ ਦੀ ਆੜ ਵਿੱਚ ਦੁਬਈ ਤੋਂ ਭਾਰਤ ਲੈ ਕੇ ਆਏ ਸਨ। ਫਿਲਹਾਲ ਅੰਮ੍ਰਿਤਸਰ ਕਸਟਮ ਵਿਭਾਗ ਨੇ ਖੇਪ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਸਟਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਏਅਰਪੋਰਟ ‘ਤੇ ਤਾਇਨਾਤ ਅੰਮ੍ਰਿਤਸਰ ਕਸਟਮ (ਪੀ) ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਦੁਬਈ ਤੋਂ ਆਉਣ ਵਾਲੀ ਵਿਦੇਸ਼ੀ ਬ੍ਰਾਂਡ ਈਐਸਐਸਈ ਗੋਲਡਨ ਲੀਫ ਸਿਗਰਟਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖੇਪ ਨਾਈਕੀ ਦੇ ਬੂਟਾਂ ਦੇ ਕਾਲੇ ਪੈਕਟਾਂ ਵਿੱਚ ਛੁਪਾ ਕੇ ਲਿਆਂਦੀ ਜਾ ਰਹੀ ਸੀ।

ਜਾਣਕਾਰੀ ਅਨੁਸਾਰ ਕਸਟਮ ਵਿਭਾਗ ਵੱਲੋਂ ਜਦੋਂ ਖੇਪ ਖੋਲ੍ਹ ਕੇ ਜਾਂਚ ਸ਼ੁਰੂ ਕੀਤੀ ਗਈ ਤਾਂ ਉਸ ਵਿੱਚੋਂ 2.60 ਲੱਖ ਸਿਗਰੇਟਾਂ ਬਰਾਮਦ ਹੋਈਆਂ ਹਨ। ਜਿਸ ਦੀ ਅੰਤਰਰਾਸ਼ਟਰੀ ਕੀਮਤ 29.5 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਖੇਪ ਨੂੰ ਆਰਡਰ ਕਰਨ ਅਤੇ ਭੇਜਣ ਵਾਲੇ ਵਿਅਕਤੀ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼, ਦੋ ਡੰਡੇ ਲੈ ਕੇ ਗੁਰੂ ਗ੍ਰੰਥ ਸਾਹਿਬ ਤੱਕ ਪਹੁੰਚਿਆ ਨੌਜਵਾਨ

ਕਾਰ ਨੂੰ ਲੱਗੀ ਅੱਗ: ਕਾਰ ਦਾ ਦਰਵਾਜ਼ਾ ਜਾਮ ਹੋਣ ਕਾਰਨ 4 ਸਾਲਾ ਬੱਚੀ ਜ਼ਿੰਦਾ ਸੜੀ