ਚੰਡੀਗੜ੍ਹ, 10 ਅਕਤੂਬਰ 2023 – ਪੰਜਾਬ ਪੁਲਿਸ ਦੇ ਸਾਬਕਾ ਏ ਆਈ ਜੀ ਰਾਜਜੀਤ ਸਿੰਘ ਨੂੰ ਅੱਜ ਵਿਜੀਲੈਂਸ ਵਾਲੇ ਮਾਮਲੇ ‘ਚ ਵੀ ਵੱਡੀ ਰਾਹਤ ਮਿਲ ਗਈ ਹੈ। ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੰਦਿਆਂ ਵਿਜੀਲੈਂਸ ਕੇਸ ‘ਚ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 16 ਅਕਤੂਬਰ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਡਰੱਗਜ਼ ਕੇਸ ‘ਚ ਵੀ ਸਾਬਕਾ AIG ਰਾਜਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਸੀ। ਰਾਜਜੀਤ ਦੇ ਮਾਮਲੇ ‘ਚ ਹਾਈ ਕੋਟਰ ਦੇ ਫੈਸਲੇ ਨੂੰ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।