ਚੰਡੀਗੜ੍ਹ, 15 ਜੁਲਾਈ, 2025 – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ, ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸੰਧੂ ਦੇ ਪ੍ਰਵੇਸ਼ ਨੂੰ ਤਰਨਤਾਰਨ ਖੇਤਰ ਵਿੱਚ ‘ਆਪ’ ਲਈ ਇੱਕ ਮਹੱਤਵਪੂਰਨ ਹੁਲਾਰਾ ਮੰਨਿਆ ਜਾ ਰਿਹਾ ਹੈ।

