ਚੰਡੀਗੜ੍ਹ, 2 ਅਗਸਤ, 2025: ਪ੍ਰਮੁੱਖ ਬਿਲਡਰ ਅਤੇ ਸਾਬਕਾ ਸ਼੍ਰੋਮਣੀ ਅਕਾਲੀ ਦਲ ਆਗੂ ਰਣਜੀਤ ਸਿੰਘ ਗਿੱਲ ਵੀਰਵਾਰ ਸ਼ਾਮ ਨੂੰ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ।
ਗਿੱਲ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਆਯੋਜਿਤ ਇੱਕ ਸਮਾਰੋਹ ਦੌਰਾਨ ਪਾਰਟੀ ਵਿੱਚ ਸ਼ਾਮਲ ਕੀਤਾ। ਸੁਭਾਸ਼ ਸ਼ਰਮਾ, ਤਜਿੰਦਰ ਸਿੰਘ ਸਰਾਂ ਅਤੇ ਸੰਜੀਵ ਵਸ਼ਿਸ਼ਟ ਸਮੇਤ ਕਈ ਸੀਨੀਅਰ ਭਾਜਪਾ ਆਗੂ ਵੀ ਇਸ ਮੌਕੇ ਮੌਜੂਦ ਸਨ।
ਇੱਥੇ ਇਹ ਵੀ ਦੱਸ ਦਈਏ ਕਿ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਰਣਜੀਤ ਸਿੰਘ ਗਿੱਲ ਦੀਆਂ ‘ਆਪ’ ‘ਚ ਸ਼ਾਮਿਲ ਹੋਣ ਦੀਆਂ ਕਿਆਸਰੀਆਂ ਲਗਾਈਆਂ ਜਾ ਰਹੀਆਂ ਸਨ। ਪਰ ਉਨ੍ਹਾਂ ਨੇ ਸਾਰੀਆਂ ਸਿਆਸੀ ਚਰਚਾਵਾਂ ‘ਤੇ ਰੋਕ ਲਾਉਂਦੇ ਹੋਏ ਕਮਲ ਦਾ ਫੁੱਲ ਫੜ ਲਿਆ।

