ਜਲੰਧਰ, 14 ਅਪ੍ਰੈਲ 2024 – ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਪਰ ਕੱਲ੍ਹ ਹੀ ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਸੀ।
‘ਆਪ’ ਨਾਲ ਸਬੰਧਤ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਪ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿੱਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਟੀਨੂੰ ਜਲੰਧਰ ਸੀਟ ਤੋਂ ਆਪ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ ‘ਚ ਦਲਿਤ ਵੋਟਾਂ ‘ਤੇ ਮਜ਼ਬੂਤ ਪਕੜ ਹੈ।
ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਲੈ ਕੇ ਰੈਲੀ ਕੱਢੀ ਜਾ ਰਹੀ ਸੀ। ਉਸ ਦੌਰਾਨ ਪਵਨ ਟੀਨੂੰ ਵੀ ਆਏ ਸੀ। ਰੈਲੀ ਵਿੱਚ ਪੱਤਰਕਾਰਾਂ ਨੇ ਜਦੋਂ ਟੀਨੂੰ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੋ ? ਟੀਨੂੰ ਨੇ ਦੱਬੀ ਹੋਈ ਆਵਾਜ਼ ਵਿੱਚ ਜਵਾਬ ਦਿੱਤਾ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਅਤੇ ਕੀ ਨਹੀਂ ਹੋਵੇਗਾ।

ਅੱਜ ਚੰਡੀਗੜ੍ਹ ‘ਚ ‘ਆਪ’ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਹ ਅੱਜ ‘ਆਪ’ ‘ਚ ਸ਼ਾਮਲ ਹੋਣਗੇ। ਪਵਨ ਕੁਮਾਰ ਟੀਨੂੰ 2012 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਟੀਨੂੰ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਰਹੇ ਹਨ। ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਲੜੀਆਂ, ਪਰ 70981 ਵੋਟਾਂ ਨਾਲ ਹਾਰ ਗਏ ਸੀ। ਟੀਨੂੰ 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ। ਪਿਛਲੀਆਂ ਚੋਣਾਂ ਵਿੱਚ ਉਹ ਕਾਂਗਰਸ ਦੇ ਸੁਰਿੰਦਰ ਸਿੰਘ ਕੋਟਲੇ ਤੋਂ ਹਾਰ ਗਏ ਸਨ।
