ਸਾਬਕਾ CM ਚਰਨਜੀਤ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਜਲੰਧਰ, 3 ਮਈ 2024 – ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਜ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ।

ਚੰਨੀ ਤੋਂ ਸੀਚੇਵਾਲ ਪਹੁੰਚ ਕੇ ਹਲਕਾ ਸ਼ਾਹਕੋਟ, ਨਕੋਦਰ, ਮਹਿਤਪੁਰ ਅਤੇ ਹੋਰ ਦਿਹਾਤੀ ਖੇਤਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਚੰਨੀ ਦੀ ਸੰਤ ਸੀਚੇਵਾਲ ਦੀ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

ਦੱਸ ਦੇਈਏ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਜਲੰਧਰ ਅਤੇ ਕਪੂਰਥਲਾ ਦੇ ਦਿਹਾਤੀ ਖੇਤਰਾਂ ਵਿੱਚ ਕਾਫੀ ਦਬਦਬਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਲੋਕ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ। ਸੀਚੇਵਾਲ ਦੀ ਮਦਦ ਨਾਲ ਵਿਦੇਸ਼ਾਂ ਵਿੱਚ ਫਸੇ ਦਰਜਨਾਂ ਨੌਜਵਾਨਾਂ ਨੂੰ ਭਾਰਤ ਵਾਪਿਸ ਪਰਤੇ ਹਨ। ਜਿਸ ਕਾਰਨ ਪੰਜਾਬ ਦਾ ਵੱਡਾ ਹਿੱਸਾ ਸੀਚੇਵਾਲ ਦੇ ਨਾਲ ਨਾਲ ਚੱਲਦਾ ਹੈ।

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੀ ਇਸ ਮੁਲਾਕਾਤ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਚੰਨੀ ਜਲੰਧਰ ਦੇ ਨਕੋਦਰ, ਸ਼ਾਹਕੋਟ, ਮਹਿਤਪੁਰ ਅਤੇ ਬਿਲਗਾ ਦੇ ਵੋਟਰਾਂ ਨੂੰ ਲੁਭਾਉਣ ਵਿੱਚ ਲੱਗੇ ਹੋਏ ਹਨ। ਜਿਸ ਕਾਰਨ ਜਲੰਧਰ ਦਿਹਾਤੀ ਖੇਤਰ ਦਾ ਵੱਡਾ ਵੋਟ ਬੈਂਕ ਕਾਂਗਰਸ ਪਾਰਟੀ ਨਾਲ ਚੱਲਦਾ ਹੈ। ਸੀਚੇਵਾਲ ਨਾਲ ਚੰਨੀ ਦੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਉਹ ਸੀਚੇਵਾਲ ਦਾ ਅਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ‘ਚ ਪੰਜਾਬ ਦੇ CM ਨਿਵਾਸ ਨੇੜਲੇ ਰੋਡ ਨੂੰ ਖੋਲ੍ਹਣ ਦਾ ਮਾਮਲਾ: ਸੁਪਰੀਮ ਕੋਰਟ ਨੇ ਹਾਈਕੋਰਟ ਦੇ ਹੁਕਮਾਂ ‘ਤੇ ਲਾਈ ਸਟੇਅ

ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ