ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਗ੍ਰਿਫਤਾਰ: ਵਿਜੀਲੈਂਸ ਬਿਊਰੋ ਨੇ ਅਮਲੋਹ ਤੋਂ ਸਵੇਰੇ 3 ਵਜੇ ਕੀਤਾ ਕਾਬੂ

ਚੰਡੀਗੜ੍ਹ, 7 ਜੂਨ 2022 – ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ।

ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਹੈ।

ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕਾਬੂ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਇਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਨੂੰ ਗਿਆ। ਇਸ ਪੁੱਛਗਿੱਛ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ਨੂੰ ਹੁਣ ਮੋਹਾਲੀ ਲਿਆਂਦਾ ਜਾ ਰਿਹਾ ਹੈ। ਜਿੱਥੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਸਾਧੂ ਸਿੰਘ ਧਰਮਸੋਤ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਸੀ। ਉਨ੍ਹਾਂ ਦੇ ਸਮਾਜਿਕ ਸੁਰੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਕਾਲਰਸ਼ਿਪ ਦੇ ਪੈਸੇ ਗਲਤ ਤਰੀਕੇ ਨਾਲ ਦਿੱਤੇ ਜਾਣ ਦੇ ਦੋਸ਼ ਲੱਗੇ ਸਨ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਸ ਦੇ ਬਾਵਜੂਦ ਤਤਕਾਲੀ ਕੈਪਟਨ ਸਰਕਾਰ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

ਦੋ ਦਿਨ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ 4 ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਰਾਜਕੁਮਾਰ ਵੇਰਕਾ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਵਿੱਚ ਕੁਝ ਮੰਤਰੀ ਅਤੇ ਵਿਧਾਇਕ ਭ੍ਰਿਸ਼ਟ ਹਨ। ਜ਼ਿਕਰਯੋਗ ਹੈ ਕਿ ਰੇਤ ਦੀ ਗੈਰ-ਕਾਨੂੰਨੀ ਖੁਦਾਈ ਅਤੇ ਸ਼ਰਾਬ ਦੇ ਕਾਰੋਬਾਰ ‘ਚ ਕਈ ਸਿਆਸਤਦਾਨ ਸ਼ਾਮਲ ਸਨ। ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਜਾਣੂ ਕਰਵਾਇਆ ਸੀ ਪਰ ਕੋਈ ਕਾਰਵਾਈ ਨਹੀਂ ਹੋ ਸਕੀ। ਕੈਪਟਨ ਨੇ ਇਹ ਫਾਈਲਾਂ ਸੀਐਮ ਭਗਵੰਤ ਮਾਨ ਨੂੰ ਦੇਣ ਦੀ ਗੱਲ ਕਹੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂਸੇਵਾਲਾ ਕਤਲ: ਤਰਨਤਾਰਨ ਦਾ ਨੌਜਵਾਨ ਸ਼ਾਮਿਲ, ਮਾਂ-ਪਿਓ ਨੇ ਕਿਹਾ ਉਨ੍ਹਾਂ ਦਾ ਪੁੱਤ ਜਿੱਥੇ ਦਿਖਾਈ ਦੇਵੇ ਗੋਲੀ ਮਾਰ ਦੇਵੋ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ PGI ‘ਚ ਦਾਖ਼ਲ