ਕਾਂਗਰਸ ਦੇ ਸਾਬਕਾ ਐਮ ਐਲ ਏ ਕੁਲਬੀਰ ਜ਼ੀਰਾ ਨੂੰ ਮਿਲੀ ਜ਼ਮਾਨਤ

  • ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ FIR ਤੋਂ ਬਾਅਦ ਹੋਈ ਸੀ ਗ੍ਰਿਫਤਾਰੀ

ਫਿਰੋਜ਼ਪੁਰ, 19 ਅਕਤੂਬਰ 2023 – ਕਾਂਗਰਸ ਦੇ ਸਾਬਕਾ ਐਮ ਐਲ ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਸਲ ‘ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਤੋਂ ਬਾਅਦ ਜ਼ੀਰਾ ਦੇ ਪਰਿਵਾਰਕ ਮੈਂਬਰਾਂ ਨੇ ਜੱਜ ਪਲਵਿੰਦਰ ਕੌਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਣ ਚੰਡੀਗੜ੍ਹ ‘ਚ ਮਿਲੇਗਾ ਬਾਂਦਰਾਂ ਤੋਂ ਛੁਟਕਾਰਾ, ਜੰਗਲਾਤ ਵਿਭਾਗ ਨੇ ਨਿਗਮ ਨੂੰ ਲਿਖਿਆ ਪੱਤਰ

ਟਰਾਈਡੈਂਟ-ਆਈਓਐਲ ਕੰਪਨੀ ‘ਤੇ ਛਾਪੇਮਾਰੀ ਤੀਜੇ ਦਿਨ ਵੀ ਜਾਰੀ: ਵੱਡੇ ਪੱਧਰ ‘ਤੇ ਜਾਂਚ ਜਾਰੀ