ਪੰਜਾਬ ਪੁਲਿਸ ਦੇ ਚਰਚਿਤ ਸਾਬਕਾ ਇੰਸਪੈਕਟਰ ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦਾ ਦੇਹਾਂਤ

ਚੰਡੀਗੜ੍ਹ, 25 ਅਕਤੂਬਰ 2023 – ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਕੀ ਦੀ ਮੌਤ ਡੇਂਗੂ ਕਾਰਨ ਹੋਈ ਹੈ। ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿਚ ਰਹਿੰਦੀ ਹੈ, ਜਿਸ ਦੇ ਵਾਪਸ ਆਉਣ ਤੋਂ ਬਾਅਦ ਹੀ ਪਿੰਕੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਪਿੰਕੀ ਕੈਟ ਨੂੰ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ ਦਾ ਚਹੇਤਾ ਮੰਨਿਆ ਜਾਂਦਾ ਸੀ। ਪੰਜਾਬ ‘ਚ ਕਾਲੇ ਅੱਤਵਾਦ ਦੇ ਦੌਰ ਦੌਰਾਨ ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਕਾਫੀ ਵਿਵਾਦਾਂ ‘ਚ ਵੀ ਰਿਹਾ ਹੈ।

ਗੁਰਮੀਤ ਸਿੰਘ ਪਿੰਕੀ ਪੰਜਾਬ ਵਿੱਚ ਅੱਤਵਾਦ ਦੌਰਾਨ ਪੁਲਿਸ ਦਾ ਮੁਖਬਰ ਸੀ। ਜਿਸ ਨੂੰ ਬਾਅਦ ਵਿੱਚ ਥਾਣੇਦਾਰ ਬਣਾ ਦਿੱਤਾ ਗਿਆ। ਇਸ ਤੋਂ ਬਾਅਦ 2001 ਵਿੱਚ ਉਸ ਨੇ ਲੁਧਿਆਣਾ ਦੇ ਇੱਕ ਨੌਜਵਾਨ ਅਵਤਾਰ ਸਿੰਘ ਉਰਫ਼ ਗੋਲਾ ਨੂੰ ਉਸ ਵੇਲੇ ਗੋਲੀ ਮਾਰ ਦਿੱਤੀ, ਜਦੋਂ ਉਸ ਨੇ ਉਸ ਕੋਲੋਂ ਰਾਸਤਾ ਮੰਗਿਆ ਸੀ। ਇਸ ਦੋਸ਼ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ, ਪਰ ਸਰਕਾਰ ਦੀ ਕਿਰਪਾ ਨਾਲ ਉਹ ਸੱਤ ਸਾਲ ਬਾਅਦ ਰਿਹਾਅ ਹੋ ਗਿਆ ਸੀ।

ਇਸ ਤੋਂ ਪਹਿਲਾਂ ਪਿੰਕੀ ਕੈਟ ਨੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਅੰਮ੍ਰਿਤਸਰ ‘ਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ