ਚੰਡੀਗੜ੍ਹ, 7 ਅਗਸਤ 2025 – ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਘਰ ਵਾਪਸੀ ਕਰਨ ਜਾ ਰਹੇ ਹਨ। ਉਹ ਭਲਕੇ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰਨਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦਾ ਸੁਆਗਤ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਾਲ 2024 ‘ਚ ਬਲਦੇਵ ਸਿੰਘ ਮਾਨ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਬਾਗੀ ਧੜੇ ‘ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਹੁਣ ਉਹ ਫਿਰ ਅਕਾਲੀ ਦਲ ‘ਚ ਵਾਪਸੀ ਕਰਨ ਜਾ ਰਹੇ ਹਨ।

