ਚੰਡੀਗੜ੍ਹ, 28 ਸਤੰਬਰ 2024 – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਅਸਤੀਫ਼ਾ ਦੇਣ ਵਾਲੇ 5 ਮੰਤਰੀਆਂ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਚ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅਨਮੋਲ ਗਗਨ ਮਾਨ, ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਦੱਸ ਦਈਏ ਕਿ ਇਨ੍ਹਾਂ 5 ਮੰਤਰੀਆਂ ਦੇ ਅਸਤੀਫ਼ੇ ਮਗਰੋਂ ਪੰਜਾਬ ਕੈਬਨਿਟ ਵਿਚ ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੋਂਧ, ਬਰਿੰਦਰ ਗੋਇਲ, ਹਰਦੀਪ ਮੁੰਡੀਆ ਅਤੇ ਡਾ. ਰਵਜੋਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਅਤੇ ਉਸ ਤੋਂ ਬਾਅਦ ਇਨ੍ਹਾਂ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ।

