ਬਰਨਾਲਾ, 7 ਜੁਲਾਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਆਹ ਕਰਵਾਉਣ ਜਾ ਰਹੇ ਹਨ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਕਾਫੀ ਚਰਚਾ ਹੈ। ਇਸ ਤੋਂ ਪਹਿਲਾਂ ਬਰਨਾਲਾ ਦੇ ਸਾਬਕਾ ਵਿਧਾਇਕ ਨੇ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਕੁਝ ਦਿਨ ਪਹਿਲਾਂ ਹੀ ਵਿਆਹ ਕਰਵਾ ਲਿਆ ਸੀ।
ਵਿਧਾਨ ਸਭਾ ਹਲਕਾ ਭਦੌੜ (ਰਿਜ਼ਰਵ) ਸੀਟ ਤੋਂ 1992 ਵਿੱਚ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਰਹੇ ਨਿਰਮਲ ਸਿੰਘ ਨਿੰਮਾ ਨੇ 6 ਮਾਰਚ 2022 ਨੂੰ ਲੁਧਿਆਣਾ ਦੀ ਇੱਕ ਔਰਤ ਨਾਲ ਵਿਆਹ ਕੀਤਾ ਸੀ। ਨਿੰਮਾ ਨੂੰ ਕੁਝ ਸਮਾਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਵਿੱਚ ਲਿਆਂਦਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਨਿੰਮਾ ਦੇ ਵਿਆਹ ਦੀ ਇੰਟਰਨੈੱਟ ਮੀਡੀਆ ‘ਤੇ ਕਾਫੀ ਚਰਚਾ ਹੋਈ ਸੀ। ਲੋਕਾਂ ਨੇ ਕਾਂਗਰਸ ਨੂੰ ਵੀ ਵਧਾਈ ਦਿੱਤੀ ਸੀ।
ਬਹੁਜਨ ਸਮਾਜ ਪਾਰਟੀ ਤੋਂ ਚੋਣ ਜਿੱਤਣ ਤੋਂ ਬਾਅਦ ਨਿੰਮਾ ਹਾਲ ਹੀ ਵਿੱਚ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਬਾਅਦ ‘ਚ ਉਹ ਕਾਂਗਰਸ ‘ਚ ਵਾਪਸ ਆ ਗਏ ਸਨ। ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ 1992 ਵਿੱਚ ਬਹੁਜਨ ਸਮਾਜ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਨਿੰਮਾ ਕਾਂਗਰਸ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਨ। ਉਹ ਵੀ ਮਨਪ੍ਰੀਤ ਦੀ ਪਾਰਟੀ ਦੇ ਰਲੇਵੇਂ ਦੌਰਾਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 2017 ‘ਚ ਉਨ੍ਹਾਂ ਨੂੰ ਹਲਕਾ ਭਦੌੜ ਤੋਂ ਕਾਂਗਰਸ ਦੀ ਟਿਕਟ ਮਿਲੀ ਸੀ ਪਰ ਆਖਰੀ ਸਮੇਂ ‘ਤੇ ਟਿਕਟ ਬਦਲ ਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਂ ਨੂੰ ਸੌਂਪ ਦਿੱਤੀ ਗਈ ਸੀ।
ਭਗਵੰਤ ਮਾਨ ਜਿਸ ਕੁੜੀ ਨਾਲ ਵਿਆਹ ਕਰਨ ਜਾ ਰਹੇ ਹਨ, ਉਸ ਦਾ ਨਾਂ ਡਾਕਟਰ ਗੁਰਪ੍ਰੀਤ ਕੌਰ ਹੈ। ਉਹ ਪਿਹੋਵਾ, ਹਰਿਆਣਾ ਦੀ ਰਹਿਣ ਵਾਲੀ ਹੈ। ਭਗਵੰਤ ਮਾਨ ਦਾ ਕਈ ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਹੋ ਗਿਆ ਸੀ। ਮਾਨ ਅਤੇ ਗੁਰਪ੍ਰੀਤ ਪਿਛਲੇ ਡੇਢ ਸਾਲ ਤੋਂ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੇ ਪਹਿਲੇ ਵਿਆਹ ਤੋਂ ਇੱਕ ਪੁੱਤਰ ਅਤੇ ਇੱਕ ਧੀ ਹੈ। ਸ਼ੀਰਤ ਕੌਰ ਅਤੇ ਦਿਲਸ਼ਾਨ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ। ਸਾਲ 2014 ਵਿੱਚ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਕੀਤਾ ਸੀ।