- ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਚੰਡੀਗੜ੍ਹ ‘ਚ ਗ੍ਰਿਫਤਾਰ
- ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਲਹਿਰਾ ਰਿਹਾ ਸੀ ਪਿਸਤੌਲ
- ਪੁਲਿਸ ਨੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰਨ ਤੋਂ ਬਾਅਦ ਵਿਧਾਇਕ ਦੀ ਕੀਤੀ ਪਛਾਣ
ਚੰਡੀਗੜ੍ਹ, 2 ਅਗਸਤ 2024 – ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉਤੇ ਵਿਧਾਇਕ ਰਹੇ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾਅ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰਨ ਤੋਂ ਬਾਅਦ ਪੁਲਸ ਨੇ ਵਿਧਾਇਕ ਦੀ ਪਛਾਣ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹਾਲਾਂਕਿ, ਲਹਿਰਾਉਂਦੇ ਹੋਏ ਪਿਸਤੌਲ ਖਾਲੀ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦਾ ਬੇਟਾ ਹੈ। ਉਹ 2007 ਵਿੱਚ ਖਰੜ ਵਿਧਾਨ ਸਭਾ ਚੋਣ ਹਾਰ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।