ਜਲੰਧਰ, 14 ਅਪ੍ਰੈਲ 2024 – ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਸਮੇਤ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਹੋਈ ਹੈ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ ‘ਚ ਦਲਿਤ ਵੋਟਾਂ ‘ਤੇ ਮਜ਼ਬੂਤ ਪਕੜ ਹੈ।
ਟੀਨੂੰ ਦੇ ਨਾਲ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਚੰਨੀ ਪਿਛਲੇ 30 ਸਾਲਾਂ ਤੋਂ ਅਕਾਲੀ ਦਲ ਦਾ ਹਿੱਸਾ ਸਨ। ਪੋਸਟ ‘ਚ ਚੰਨੀ ਨੇ ਕਿਹਾ- ਉਹ ਅੰਦਰੂਨੀ ਸਿਆਸਤ ਕਾਰਨ ਪਾਰਟੀ ਛੱਡ ਰਹੇ ਹਨ। ਇਸ ਕਾਰਨ ਉਸ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।