ਆਪ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਹੁਕਮ

ਚੰਡੀਗੜ੍ਹ, 15 ਮਾਰਚ 2022 – ਪੰਜਾਬ 2022 ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 117 ਸੀਟਾਂ ‘ਚੋਂ 92 ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਜਿਸ ਤੋਂ ਬਾਅਦ 11 ਮਾਰਚ ਨੂੰ ਹੀ ਚਰਨਜੀਤ ਚੰਨੀ ਦੀ ਅਪੀਲ ਤੋਂ ਪੰਜਾਬ ਦੇ ਗਵਰਨਰ ਵੱਲੋਂ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ। ਹੁਣ ਪੰਜਾਬ ਦੇ ਨਾਵੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ 16 ਮਾਰਚ ਨੂੰ ਹਲਫ਼ ਲੈਣਗੇ।

ਪਾਰ ਉਹਨਾਂ ਦੇ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਈ ਵੱਡੇ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮਿਲੀ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰ ਆਲੀਸ਼ਾਨ ਬੰਗਲੇ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 40 ਸਾਬਕਾ ਵਿਧਾਇਕਾਂ ਨੂੰ ਵੀ ਲਗਜ਼ਰੀ ਫਲੈਟ ਖ਼ਾਲੀ ਕਰਨ ਨੂੰ ਕਹਿ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 11 ਮਾਰਚ ਨੂੰ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ।

ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ 26 ਮਾਰਚ ਤੱਕ ਆਲੀਸ਼ਾਨ ਬੰਗਲੇ ਖ਼ਾਲੀ ਖ਼ਾਲੀ ਕਰਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਸਾਬਕਾ ਵਿਧਾਇਕਾਂ ਨੂੰ ਵੀ ਫਲੈਟ ਕਰਨ ਦੇ ਹੁਕਮ ਹਨ। ਜੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਬੰਗਲੇ ਅਤੇ ਫਲੈਟ ਖ਼ਾਲੀ ਨਹੀਂ ਕੀਤੇ ਗਏ ਤਾਂ ਇਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ। ਇਸ ਤੋਂ ਇਲਾਵਾ ਫਰਨੀਚਰ ਦਾ ਵੀ ਅਲੱਗ ਤੋਂ ਕਿਰਾਇਆ ਦੇਣਾ ਪਵੇਗਾ।

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਬਿਕਰਮ ਮਜੀਠੀਆ, ਮਨਪ੍ਰੀਤ ਸਿੰਘ ਬਾਦਲ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨਗੇ। ਜਦੋਂ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲਾਂ ਹੀ ਸਰਕਾਰੀ ਰਿਹਾਇਸ਼ ਖ਼ਾਲੀ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਿਜਾਬ ਮਾਮਲੇ ਵਿਚ ਕਰਨਾਟਕ ਹਾਈ ਕੋਰਟ ਦਾ ਵੱਡਾ ਫ਼ੈਸਲਾ: ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਰਹੇਗੀ ਬਰਕਰਾਰ

ਪੰਜਾਬ ਸਰਕਾਰ ਨੇ ਹਟਾਈਆਂ ਸਾਰੀਆਂ ਕੋਰੋਨਾ ਪਾਬੰਦੀਆਂ