ਸਾਬਕਾ MP ਦੇ ਪੁੱਤ ਨੇ ਨੌਜਵਾਨ ਨੂੰ ਮਾਰੀ ਗੋ+ਲੀ: ਜ਼ਖਮੀ ਨੌਜਵਾਨ ਦੀ ਹਾਲਤ ਨਾਜ਼ੁਕ

  • ਮਾਮੂਲੀ ਤਕਰਾਰ ਤੋਂ ਬਾਅਦ ਦਿੱਤਾ ਵਾਰਦਾਤ ਨੂੰ ਅੰਜਾਮ

ਬਟਾਲਾ, 12 ਮਾਰਚ 2023 – ਬਟਾਲਾ ‘ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਪੁੱਤ ਵੱਲੋਂ ਨੌਜਵਾਨ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਲਲਿਤ ਕੁਮਾਰ ਸਮੇਤ ਹੋਰ ਪੁਲੀਸ ਮੁਲਾਜ਼ਮਾਂ ਨੇ ਮੌਕੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਚਸ਼ਮਦੀਦ ਤੋਂ ਪੁੱਛਗਿੱਛ ਕੀਤੀ।

ਦਰਅਸਲ, 11 ਮਾਰਚ ਦੀ ਦੇਰ ਸ਼ਾਮ ਬਟਾਲਾ ਦੇ ਮੁਰਗੀ ਮੁਹੱਲੇ ‘ਚ ਸਾਬਕਾ ਸੰਸਦ ਮੈਂਬਰ ਦੇ ਪੁੱਤਰ ਸੁਰਿੰਦਰ ਅਤੇ ਤੀਰਥ ਰਾਮ ਨਾਮ ਦੇ ਨੌਜਵਾਨ ਵਿਚਕਾਰ ਮਾਮੂਲੀ ਤਕਰਾਰ ਹੋ ਗਈ ਸੀ। ਇਸ ਦੌਰਾਨ ਗੁੱਸੇ ‘ਚ ਆਏ ਸੁਰਿੰਦਰ ਨੇ ਆਪਣੇ ਰਿਵਾਲਵਰ ਨਾਲ ਤੀਰਥ ਰਾਮ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਤੀਰਥ ਰਾਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਲਲਿਤ ਕੁਮਾਰ ਤੇ ਹੋਰ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ। ਪੁਲਿਸ ਨੇ ਪਰਗਟ ਸਿੰਘ ਨਾਂ ਦੇ ਚਸ਼ਮਦੀਦ ਗਵਾਹ ਤੋਂ ਪੁੱਛਗਿੱਛ ਕੀਤੀ। ਪਰਗਟ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਪੁੱਤਰ ਤੀਰਥ ਰਾਮ ਅਤੇ ਸੁਰਿੰਦਰ ਲਾਡਾ ਵਿਚਕਾਰ ਮਾਮੂਲੀ ਤਕਰਾਰ ਹੋਈ ਸੀ। ਇਸ ਤੋਂ ਬਾਅਦ ਸੁਰਿੰਦਰ ਨੇ ਰਿਵਾਲਵਰ ਤੋਂ ਤੀਰਥ ਰਾਮ ‘ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ ‘ਚ ਲੱਗੀ। ਇਸ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਲਲਿਤ ਕੁਮਾਰ ਨੇ ਕਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡੀ ਖ਼ਬਰ: ਭਾਈ ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ

ਦੇਰ ਰਾਤ ਝੌਂਪੜੀ ਨੂੰ ਅੱਗ ਲੱਗਣ ਕਾਰਨ ਮਾਤਾ-ਪਿਤਾ ਸਣੇ 3 ਬੱਚੇ ਜ਼ਿੰਦਾ ਸੜੇ