ਚੰਡੀਗੜ੍ਹ, 20 ਅਕਤੂਬਰ 2024 – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਜਪਾ ਦਾ ਏਜੰਟ ਹਨ ਅਤੇ ਆਪਣੀ ਬਿਆਨਬਾਜ਼ੀ ਤੋਂ ਹੀ ਡਰ ਕੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਜੇਕਰ ਉਹ ਭਾਜਪਾ ਦੇ ਏਜੰਟ ਨਹੀਂ ਤਾਂ ਉਨ੍ਹਾਂ ਨੇ ਅਮਿਤ ਸ਼ਾਹ ਨਾਲ 2 ਘੰਟੇ ਬੰਦ ਕਮਰਾ ਮੀਟਿੰਗ ਕਿਉਂ ਕੀਤਾ। ਇਸ ਤੋਂ ਸਾਰੀ ਦੁਨੀਆ ਨੂੰ ਸਾਫ਼ ਹੈ ਕਿ ਉਹ ਭਾਜਪਾ ਦੇ ਹੱਥਾਂ ‘ਚ ਖੇਡ ਰਹੇ ਹਨ।
ਇਸ ਦੌਰਾਨ ਝੀਂਡਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਭਾਵੁਕ ਹੋਣ ‘ਤੇ ਵੀ ਤੰਜ ਕੱਸਦਿਆਂ ਕਿਹਾ ਕਿ ਕੀ ਜਥੇਦਾਰ ਸਾਹਿਬ ਵੀ ਕਦੇ ਰੋਂਦੇ ਨੇ ? ਸਾਨੂੰ ਇੰਨਾ ਕਮਜ਼ੋਰ ਜਥੇਦਾਰ ਨਹੀਂ ਚਾਹੀਦਾ, ਸਾਨੂੰ ਉਹ ਜਥੇਦਾਰ ਚਾਹੀਦਾ ਹੈ ਜੋ ਸਰਕਾਰ ਨਾਲ ਵੀ ਟਕਰਾਅ ਜਾਵੇ ਭਾਵੇਂ ਕੋਈ ਵੀ ਸਰਕਾਰ ਕਿਉਂ ਨਾ ਹੋਵੇ।