ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ PGI ‘ਚ ਦਾਖ਼ਲ

ਚੰਡੀਗੜ੍ਹ, 7 ਜੂਨ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 94 ਸਾਲਾ ਬਾਦਲ ਨੂੰ ਸੋਮਵਾਰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਲਿਆਂਦਾ ਗਿਆ ਸੀ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਸ ਨੂੰ ਇਲਾਜ ਲਈ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਉਸਦੀ ਹਾਲਤ ਸਥਿਰ ਹੈ। ਡਾਕਟਰਾਂ ਮੁਤਾਬਕ ਬਾਦਲ ਨੂੰ ਗੈਸਟਿਕ ਦੀ ਕੋਈ ਸਮੱਸਿਆ ਸੀ। ਡਾਕਟਰਾਂ ਦੀ ਟੀਮ ਉਸ ਦੀ ਦੇਖਭਾਲ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ ਜਨਵਰੀ ਵਿੱਚ ਕੋਰੋਨਾ ਹੋ ਗਿਆ ਸੀ। ਕੋਵਿਡ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਸਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸ਼ਿਕਾਇਤ ‘ਤੇ ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ।

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1977 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਬਾਦਲ 18 ਸਾਲ ਮੁੱਖ ਮੰਤਰੀ ਰਹੇ।

ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੀ ਵਿਧਾਨ ਸਭਾ ਚੋਣ ਆਪਣੇ ਗੜ੍ਹ ਲੰਬੀ ਤੋਂ ਲੜੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ 11,396 ਵੋਟਾਂ ਨਾਲ ਚੋਣ ਹਾਰ ਗਏ ਸਨ। ਬਾਦਲ 11 ਵਾਰ ਵਿਧਾਇਕ ਰਹਿ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਗ੍ਰਿਫਤਾਰ: ਵਿਜੀਲੈਂਸ ਬਿਊਰੋ ਨੇ ਅਮਲੋਹ ਤੋਂ ਸਵੇਰੇ 3 ਵਜੇ ਕੀਤਾ ਕਾਬੂ

ਨਵਜੋਤ ਸਿੱਧੂ PGI ‘ਚ ਦਾਖਲ: ਲੀਵਰ ‘ਚ ਹੋਇਆ ਇਨਫੈਕਸ਼ਨ