ਅੰਮ੍ਰਿਤਸਰ, 14 ਨਵੰਬਰ 2024 – ਦਿਨ ਦਿਹਾੜੇ ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਰਹਿਣ ਵਾਲੇ ਰਿਟਾਇਰਡ ਐੱਸ. ਐੱਚ. ਓ. ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਆਪਣੇ ਆਪ ਨੂੰ ਘਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਇਕ ਸੀ.ਬੀ.ਆਈ. ਕੇਸ ਕਾਰਨ ਪਰੇਸ਼ਾਨ ਰਹਿੰਦੇ ਸਨ, ਜਿਸ ਦੌਰਾਨ ਉਨ੍ਹਾਂ ਨੇ ਇਹ ਕਦਮ ਚੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ‘ਤੇ ਜਾਅਲੀ ਐਨਕਾਊਂਟਰ ਦਾ ਕੇਸ ਚਲ ਰਿਹਾ ਸੀ, ਜਿਸ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾ ਰਹੀ ਹੈ।
ਖ਼ਦਸ਼ਾ ਹੈ ਕਿ ਇਸ ਮਾਮਲੇ ‘ਚ ਸਾਬਕਾ ਐੱਸ. ਐੱਚ. ਓ. ਨੂੰ ਸਜ਼ਾ ਵੀ ਹੋ ਸਕਦੀ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੇ ਸੀ ਅਤੇ ਅੱਜ ਉਨ੍ਹਾਂ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਕਿ ਐੱਸ. ਐੱਚ. ਓ. ਨੇ ਖ਼ੁਦ ਗੋਲੀ ਮਾਰੀ ਹੈ ਜਾਂ ਫਿਰ ਗਲਤੀ ਨਾਲ ਗੋਲੀ ਚੱਲੀ ਹੈ।