ਡਿਵਾਈਡਰ ਨਾਲ ਟਕਰਾਈ ਫਾਰਚੂਨਰ, ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ

ਜਗਰਾਉਂ, 14 ਦਸੰਬਰ 2022 – ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਲੁਧਿਆਣਾ-ਫਿਰੋਜ਼ਪੁਰ ਜੀਟੀ ਰੋਡ ‘ਤੇ ਇੱਕ ਬੇਕਾਬੂ ਫਾਰਚੂਨਰ ਡਿਵਾਈਡਰ ਤੋੜ ਕੇ ਸਰਵਿਸ ਲਾਈਨ ‘ਤੇ ਜਾ ਵੜਿਆ। ਇਸ ਹਾਦਸੇ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਵਾਹਨ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਨੈਸ਼ਨਲ ਹਾਈਵੇ ਉੱਪਰ ਅੱਜ ਇਕ ਕਾਰ ਚਲਾਉਂਦੇ ਸਮੇਂ ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਤੇ ਉਸਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਇਸ ਹਾਦਸੇ ਵਿੱਚ ਵਿਅਕਤੀ ਉਸਦੀ ਪਤਨੀ ਅਤੇ ਬੇਟੀ ਰੂਪ ਜਖ਼ਮੀ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਬਸ ਅੱਡਾ ਦੇ ਇੰਚਾਰਜ ਏਐਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਗੱਡੀ ਨੂੰ ਨਵਤੇਜ ਸਿੰਘ ਨਾਮ ਦਾ ਵਿਅਕਤੀ ਚਲਾ ਰਿਹਾ ਸੀ ਅਤੇ ਕਾਰ ਦੇ ਵਿਚ ਉਹਨਾਂ ਦੀ ਪਤਨੀ ਅਤੇ ਉਸ ਦੀ ਬੇਟੀ ਵੀ ਮੌਜੂਦ ਸਨ।

ਉਹ ਦਵਾਈ ਲੈ ਕੇ ਮੋਗੇ ਤੋਂ ਲੁਧਿਆਣਾ ਜਾ ਰਹੇ ਸਨ ਅਤੇ ਜਗਰਾਉਂ ਵਿਖੇ ਆ ਕੇ ਨਵਤੇਜ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਗੱਡੀ ਡਿਵਾਈਡਰ ਨਾਲ ਜਾ ਕੇ ਟਕਰਾ ਗਈ। ਨਵਤੇਜ ਦੀ ਪਤਨੀ ਅਤੇ ਬੇਟੀ ਦੀ ਹਾਲਤ ਠੀਕ ਹੈ ਪਰ ਨਵਤੇਜ ਸਿੰਘ ਦੇ ਗੰਭੀਰ ਸੱਟਾਂ ਹੋਣ ਕਾਰਨ ਉਹਨਾਂ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

4 ਜਾਣਿਆ ‘ਤੇ ਨਾਬਾਲਗ ਲੜਕੀ ਨਾਲ ਬ+ਲਾਤ+ਕਾਰ ਦੇ ਦੋਸ਼: ਗੁਆਂਢਣ ਨੇ ਨਸ਼ੀਲਾ ਪਦਾਰਥ ਦੇ ਗਾਹਕਾਂ ਨੂੰ ਪਰੋਸਿਆ

ਪਤੀ ਨੇ ਪਤਨੀ ਦਾ ਕੀਤਾ ਕਤ+ਲ: ਚਰਿੱਤਰ ‘ਤੇ ਕਰਦਾ ਸੀ ਸ਼ੱਕ