ਪਟਿਆਲਾ, 20 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਫਾਜ਼ਿਲਕਾ ਦੇ ਦੌਰੇ ‘ਤੇ ਹੋਣਗੇ। ਸਭ ਤੋਂ ਪਹਿਲਾਂ ਉਹ ਪਟਿਆਲਾ ਜਾਣਗੇ ਜਿੱਥੇ ਉਹ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।
ਪਟਿਆਲਾ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਫਾਜ਼ਿਲਕਾ ਜਾਣਗੇ, ਜਿੱਥੇ ਉਹ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣਗੇ। ਮਾਨ ਖੁਦ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦੇ ਚੈੱਕ ਦਿੱਤੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਸਾਲ 2020 ‘ਚ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਸੀ।