ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ

ਕਪੂਰਥਲਾ, 12 ਮਈ 2022 – ਕਪੂਰਥਲਾ ਤੋਂ ਇੱਕ ਵੱਡੀ ਤੇ ਦੁਖਦਾਇਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਇੱਕ ਸੜਕ ਹਾਦਸੇ ਦੇ ਦੌਰਾਨ ਮੋੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਕਪੂਰਥਲਾ ਦੇ ਪਿੰਡ ਬਰਿੰਦਰਪੁਰ ਦਾ ਰਹਿਣ ਵਾਲੇ ਸਨ ਤੇ ਉਹ ਪਲੈਟੀਨਾ ਮੋਟਰਸਾਇਕਲ ਤੇ ਸਵਾਰ ਹੋਕੇ ਆਪਣੇ ਸਹੁਰਾ ਪਰਿਵਾਰ ਨੂੰ ਜਾਂ ਰਹੇ ਸਨ। ਜਿੱਥੇ ਸੜਕ ਦੁਰਘਟਨਾ ਦੌਰਾਨ ਕੁਲਦੀਪ ਸਿੰਘ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ,ਬੱਚੀ ਸ਼ਗਨ, ਲੜਕਾ ਅਰਮਾਨ ਦੀ ਮੌਤ ਹੋ ਗਈ ਹੈ।

ਜਦੋਂ ਇਸ ਘਟਨਾ ਬਾਰੇ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਮਾਤਾ, ਪਿਤਾ ਦਾ ਵੀ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। ਜਾਣਕਾਰੀ ਦਿੰਦੇ ਮਿ੍ਤਕ ਦੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕੀ ਕੁਲਦੀਪ ਸਿੰਘ ਆਪਣੇ ਪਰਿਵਾਰ ਸਮੇਤ ਗੋਇੰਦਵਾਲ ਸਾਹਿਬ ਵਿਖੇ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਜਾਂ ਰਿਹਾ ਸੀ।ਜਦੋਂ ਉਹ ਫਤਿਆਬਾਦ ਨਜ਼ਦੀਕ ਨਹਿਰ ਦੇ ਕੋਲ ਪਹੁੰਚੇ ਤਾਂ ਇੱਕ ਟਰੱਕ ਨੇ ਉਹਨਾਂ ਦੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਜਿੱਥੇ ਮੌਕੇ ਤੇ ਹੀ ਸਾਰਾ ਪਰਿਵਾਰ ਹੀ ਖਤਮ ਹੋ ਗਿਆ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੂਬੇ ਭਰ ਵਿੱਚ 232 ਤੋਂ ਛੁੱਟ ਬਾਕੀ ਮੰਡੀਆਂ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ : ਲਾਲ ਚੰਦ ਕਟਾਰੂਚੱਕ

ਪੰਜਾਬ ‘ਚ ਪਹਿਲੀ ਵਾਰ “ਜਨਤਾ ਦਾ ਬਜਟ ਜਨਤਾ ਲਈ” ਪੇਸ਼ ਕਰਾਂਗੇ: ਹਰਪਾਲ ਚੀਮਾ