ਚੰਡੀਗੜ੍ਹ, 9 ਮਾਰਚ 2023 – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿੱਚ ਅੱਜ ਹੰਗਾਮਾ ਹੋਣ ਦੀ ਸੰਭਾਵਨਾ ਹੈ। ਫਿਲਹਾਲ ‘ਆਪ’ ਵਿਧਾਇਕਾਂ ਵੱਲੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਬਜਟ ਪੇਸ਼ ਕਰਨਾ ਹੈ। ਇਸ ਕਾਰਨ ਅੱਜ ਦੀ ਕਾਰਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਦੌਰਾਨ ਕੈਂਸਰ ਦੇ ਮਰੀਜ਼ਾਂ ਵਲੋਂ ਬੱਸ ਸਫ਼ਰ ਦੌਰਾਨ ਨਾਲ ਜਾ ਰਹੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਪਾਸ ਦੇਣ ਦਾ ਮੁੱਦਾ ਚੁੱਕਿਆ ਗਿਆ ਹੈ।