CAG ਦੀ ਰਿਪੋਰਟ ਦਾ ਖੁਲਾਸਾ: ਪੰਜਾਬ ‘ਚ ਮਨਰੇਗਾ ‘ਚ ਧਾਂਦਲੀ, ਮਜ਼ਦੂਰਾਂ ਨੂੰ ਨਹੀਂ ਮਿਲੀ ਅਦਾਇਗੀ

  • ਮ੍ਰਿਤਕਾਂ ਦੇ ਬਣਾਏ ਜਾਬ ਕਾਰਡ

ਚੰਡੀਗੜ੍ਹ 14 ਮਾਰਚ 2023 – ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ) ਤਹਿਤ ਛੇ ਸਾਲਾਂ ਦੌਰਾਨ ਪੰਜਾਬ ਵਿੱਚ ਅੰਨ੍ਹੇਵਾਹ ਧਾਂਦਲੀ ਦਾ ਪਰਦਾਫਾਸ਼ ਹੋਇਆ ਹੈ। ਕਈ ਥਾਵਾਂ ’ਤੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਦਿਹਾੜੀ ਨਹੀਂ ਦਿੱਤੀ ਗਈ ਅਤੇ ਕਈ ਥਾਵਾਂ ’ਤੇ ਮਾਲ ਸਪਲਾਈ ਕਰਨ ਵਾਲੇ ਠੇਕੇਦਾਰਾਂ ਨੂੰ ਵੀ ਅਦਾਇਗੀ ਨਹੀਂ ਕੀਤੀ ਗਈ। ਕਈ ਮਾਮਲਿਆਂ ਵਿੱਚ, ਗੁਜ਼ਰ ਚੁੱਕੇ ਲੋਕਾਂ ਨੂੰ ਪੈਸੇ ਦਿੱਤੇ ਜਾਂਦੇ ਦਿਖਾਈ ਦਿੱਤੇ ਹਨ।

ਕਈ ਥਾਵਾਂ ’ਤੇ ਅਦਾਇਗੀ ਨਾ ਹੋਣ ਕਾਰਨ ਠੇਕੇਦਾਰਾਂ ਨੇ ਸਾਮਾਨ ਦੀ ਸਪਲਾਈ ਬੰਦ ਕਰ ਦਿੱਤੀ ਅਤੇ ਪ੍ਰਾਜੈਕਟ ਅਧੂਰੇ ਰਹਿ ਗਏ ਪਰ ਅਧਿਕਾਰੀਆਂ ਨੇ ਪ੍ਰਾਜੈਕਟਾਂ ਨੂੰ ਮੁਕੰਮਲ ਦਿਖਾ ਕੇ ਸਰਕਾਰੀ ਪੈਸਾ ਹੜੱਪ ਲਿਆ। ਕਈ ਥਾਵਾਂ ’ਤੇ ਪ੍ਰਾਜੈਕਟ ਦੀ ਇਕ ਇੱਟ ਵੀ ਨਹੀਂ ਲਾਈ ਗਈ ਅਤੇ ਪੂਰੀ ਅਦਾਇਗੀ ਵੀ ਕਰ ਲਈ ਗਈ। ਭਾਰਤ ਦੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਆਪਣੀ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਹੈ।

ਕੈਗ ਦੀ ਪਹਿਲੀ ਰਿਪੋਰਟ ਮੁਤਾਬਕ 2016 ਤੋਂ 2021 ਦੌਰਾਨ ਮਨਰੇਗਾ ਤਹਿਤ ਵੱਖ-ਵੱਖ ਪ੍ਰੋਜੈਕਟਾਂ ਲਈ 743 ਕਰੋੜ ਰੁਪਏ ਦਾ ਸਾਮਾਨ ਖਰੀਦਿਆ ਗਿਆ, ਜਿਸ ਵਿੱਚ ਸੀਮਿੰਟ, ਇੱਟਾਂ ਸਮੇਤ ਉਸਾਰੀ ਸਮੱਗਰੀ ਵੀ ਸ਼ਾਮਲ ਹੈ। ਇਨ੍ਹਾਂ ਵਸਤਾਂ ਦੀ ਸਪਲਾਈ ਕਰਨ ਵਾਲੇ ਠੇਕੇਦਾਰਾਂ ਨੂੰ 381.42 ਕਰੋੜ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ, ਜਿਸ ਕਾਰਨ ਸਪਲਾਈ ਕਰਨ ਵਾਲੇ ਠੇਕੇਦਾਰਾਂ ਨੇ ਬਾਕੀ ਵਸਤੂਆਂ ਦੀ ਡਲਿਵਰੀ ਰੋਕ ਦਿੱਤੀ ਅਤੇ ਪ੍ਰਾਜੈਕਟ ਅਧੂਰੇ ਰਹਿ ਗਏ। ਇਸ ਦੇ ਬਾਵਜੂਦ ਅਧਿਕਾਰੀਆਂ ਨੇ ਪ੍ਰਾਜੈਕਟ ਦੇ ਮੁਕੰਮਲ ਹੋਣ ਦੀ ਰਿਪੋਰਟ ਦਾਇਰ ਕਰ ਦਿੱਤੀ। ਕੈਗ ਦੇ ਅਧਿਕਾਰੀਆਂ ਨੇ ਪ੍ਰੋਜੈਕਟ ਸਾਈਟਾਂ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਜ਼ਿਆਦਾਤਰ ਪ੍ਰੋਜੈਕਟ ਅਧੂਰੇ ਸਨ। ਕੈਗ ਨੇ ਆਪਣੀ ਰਿਪੋਰਟ ਵਿੱਚ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕਰਦਿਆਂ ਗਬਨ ਕੀਤੇ ਪੈਸੇ ਦੀ ਵਸੂਲੀ ਦੀ ਗੱਲ ਕੀਤੀ ਹੈ।

ਕੈਗ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਅਧਿਕਾਰੀ ਮਨਰੇਗਾ ਸਕੀਮ ਲਈ ਯੋਗ ਵਿਅਕਤੀਆਂ ਦੀ ਚੋਣ ਅਤੇ ਐਡਹਾਕ ਅੰਕੜਿਆਂ ਦੇ ਆਧਾਰ ‘ਤੇ ਮਜ਼ਦੂਰਾਂ ਨੂੰ ਬਜਟ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਘਰ-ਘਰ ਸਰਵੇਖਣ ਕਰਨ ਵਿੱਚ ਅਸਫਲ ਰਹੇ। ਆਡਿਟ ਦੌਰਾਨ ਯੋਗ ਵਿਅਕਤੀਆਂ ਨੂੰ ਜੌਬ ਕਾਰਡ ਜਾਰੀ ਕਰਨ ਵਿੱਚ ਵੀ ਗੰਭੀਰ ਕਮੀਆਂ ਸਾਹਮਣੇ ਆਈਆਂ। ਪਤਾ ਲੱਗਾ ਹੈ ਕਿ 14 ਪੰਚਾਇਤਾਂ ਵਿੱਚ ਮ੍ਰਿਤਕ ਵਿਅਕਤੀਆਂ ਦੇ ਨਾਂ ’ਤੇ ਨਾ ਸਿਰਫ਼ ਜੌਬ ਕਾਰਡ ਜਾਰੀ ਕੀਤੇ ਗਏ ਸਨ ਸਗੋਂ ਉਨ੍ਹਾਂ ਦੀ ਕੰਮ ’ਤੇ ਹਾਜ਼ਰੀ ਵੀ ਦਰਜ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਅਦਾਇਗੀਆਂ ਵੀ ਕੀਤੀਆਂ ਗਈਆਂ ਸਨ। ਇਸ ਧਾਂਦਲੀ ਲਈ ਕੈਗ ਨੇ ਸਿਫਾਰਿਸ਼ ਕੀਤੀ ਹੈ ਕਿ ਬਲਾਕ ਪੱਧਰ ‘ਤੇ ਘਰ-ਘਰ ਸਰਵੇ ਨਾ ਕਰਨ, ਜੌਬ ਕਾਰਡ ਅੱਪਡੇਟ ਨਾ ਕਰਨ, ਵਿਕਾਸ ਯੋਜਨਾਵਾਂ ਤਿਆਰ ਨਾ ਕਰਨ ਅਤੇ ਕੰਮ ਦੀ ਗਿਣਤੀ ਅਤੇ ਪ੍ਰਕਿਰਤੀ ‘ਚ ਅਨਿਯਮਿਤ ਫੇਰਬਦਲ ਲਈ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇੰਜ: ਜਗਜੀਤ ਸਿੰਘ ਨੇ ਮੁੱਖ ਇੰਜੀਨੀਅਰ ਜੈਨਰੇਸ਼ਨ BBMB ਵਜੋਂ ਅਹੁਦੇ ਦਾ ਚਾਰਜ ਸੰਭਾਲਿਆ

ਆਪ ਸਰਕਾਰ ਨੇ ਪੰਜਾਬ ਨੂੰ ਯੂਪੀ ਅਤੇ ਬਿਹਾਰ ਬਣਾਇਆ – ਸੁਨੀਲ ਜਾਖੜ