ਅੰਮ੍ਰਿਤਸਰ, 13 ਅਕਤੂਬਰ 2022- ਗਾਇਕ ਸਿੱਧੂ ਮੂਸਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਪਿੰਡ ਮੂਸਾ ਦੇ ਜਗਤਾਰ ਸਿੰਘ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਜਗਤਾਰ ਸਿੰਘ ਅੰਮ੍ਰਿਤਸਰ ਏਅਰਪੋਰਟ ਦੀ ਪੁਲਿਸ ਚੌਕੀ ਦੀ ਹਿਰਾਸਤ ਵਿਚ ਹੈ ਅਤੇ ਮਾਨਸਾ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਜਗਤਾਰ ਸਿੰਘ ਨੂੰ ਮਾਨਸਾ ਪੁਲਿਸ ਦੇ ਹਵਾਲੇ ਕੀਤਾ ਜਾਏਗਾ।
ਮੀਡੀਆ ਰਿਪੋਰਟਾਂ ਮੁਤਾਬਕ ਉਕਤ ਜਗਤਾਰ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਰਾਹੀਂ ਦੁਬਈ ਭੱਜਣ ਦੀ ਤਾਕ ‘ਚ ਸੀ, ਜਦੋਂਕਿ ਇਮੀਗ੍ਰੇਸ਼ਨ ਵਿਭਾਗ ਵਲੋਂ ਕਾਬੂ ਕਰ ਲਿਆ ਗਿਆ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਦੱਸਿਆ ਸੀ ਕਿ ਮੂਸਾ ਦਾ ਜਗਤਾਰ ਸਿੰਘ ਜੋ ਕਿ ਉਨ੍ਹਾਂ ਦਾ ਗੁਆਂਢੀ ਸੀ, ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਜਿਸ ਤੋਂ ਬਾਅਦ ਜਗਤਾਰ ਸਿੰਘ ਫਰਾਰ ਚੱਲ ਰਿਹਾ ਸੀ।