ਸਾਰੀਆਂ 22 ਫਸਲਾਂ ’ਤੇ MSP ਯਕੀਨੀ ਬਣਾਉਣ ਵਾਸਤੇ ਫੰਡ ਦਿੱਤੇ ਦਿੱਤੇ ਜਾਣ ਅਤੇ MSME ਸੈਕਟਰ ਨੂੰ ਸੁਰਜੀਤ ਕੀਤਾ ਜਾਵੇ – ਹਰਸਿਮਰਤ ਬਾਦਲ

  • ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 25 ਮਾਰਚ 2025: ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਸਾਰੀਆਂ 22 ਫਸਲਾਂ ਲਈ ਐਮ ਐਸ ਪੀ ਯਕੀਨੀ ਬਣਾਉਣ ਵਾਸਤੇ ਫੰਡ ਪ੍ਰਦਾਨ ਕੀਤੇ ਜਾਣ ਅਤੇ ਐਮ ਐਸ ਐਮ ਈ ਸੈਕਟਰ ਸੁਰਜੀਤ ਕੀਤਾ ਜਾਵੇ।

ਇਥੇ ਸੰਸਦ ਵਿਚ ਇਕ ਅਹਿਮ ਭਾਸ਼ਣ ਦਿੰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਨੀਤੀ ਆਯੋਗ ਦੇ ਵਿੱਤੀ ਸਿਹਤ ਇੰਸਡੈਕਸ ਵਿਚ 10.7 ਫੀਸਦੀ ਦੇ ਸਕੋਰ ਨਾਲ ਸਭ ਤੋਂ ਹੇਠਾਂ ਹੈ ਜਦੋਂ ਕਿ ਉੜੀਸਾ 67.8 ਫੀਸਦੀ ਦੇ ਸਕੋਰ ਨਾਲ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਇਹਨਾਂ ਹਾਲਾਤਾਂ ਲਈ ਜ਼ਿੰਮੇਵਾਰ ਹਨ ਕਿਉਂਕਿ ਇਹਨਾਂ ਵੱਲੋਂ ਸੂਬੇ ਵਾਸਤੇ ਕੇਂਦਰ ਦੀ ਮਦਦ ਲੈਣ ਦੇ ਕੋਈ ਯਤਨ ਨਹੀਂ ਕੀਤੇ ਗਏ।

ਹਰਸਿਮਰਤ ਕੌਰ ਬਾਦਲ ਨੇ ਬੇਰੋਜ਼ਗਾਰੀ ਦੀ ਹਾਲਾਤ ’ਤੇ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਸੈਕੰਡਰੀ ਤੇ ਹਾਇਰ ਐਜੂਕੇਸ਼ਨ ਪ੍ਰਾਪਤ ਬੇਰੋਜ਼ਗਾਰ ਨੌਜਵਾਨਾਂ ਦੀ ਗਿਣਤੀ 2002 ਵਿਚ 35 ਫੀਸਦੀ ਤੋਂ ਵੱਧ ਕੇ 2022 ਵਿਚ 65 ਫੀਸਦੀ ਹੋ ਗਈ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਕੰਪਿਊਟਰੀਕਰਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਕਾਰਨ ਨੌਕਰੀਆਂ ਤੋਂ ਵਾਂਝੇ ਹੋ ਰਹੇ ਨੌਜਵਾਨ ਦੇ ਮਾਮਲੇ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ।

ਬਠਿੰਡਾ ਦੇ ਐਮ ਪੀ ਨੇ ਐਮ ਐਸ ਐਮ ਈ ਸੈਕਟਰ ਦੀ ਗੱਲ ਕਰਦਿਆਂ ਕਿਹਾ ਕਿ ਇਹ ਸੈਕਟਰ ਦੇਸ਼ ਦੀ ਜੀ ਡੀ ਪੀ ਵਿਚ 30 ਫੀਸਦੀ ਅਤੇ ਕੁੱਲ ਬਰਾਮਦਾਂ ਵਿਚ 50 ਫੀਸਦੀ ਦਾ ਯੋਗਦਾਨ ਪਾਉਂਦਾ ਹੈ। ਉਹਨਾਂ ਕਿਹਾ ਕਿ ਇਸ ਸੈਕਟਰ ਨੂੰ ਅਣਡਿੱਠ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਜਾਏ ਕਰਜ਼ੇ ਨਾਲ ਜੁੜੀ ਪੂੰਜੀਗਤ ਸਬਸਿਡੀ ਸਕੀਮ ਨੂੰ ਹੋਰ ਉਦਾਰੀ ਬਣਾਉਣ ਦੇ ਇਸਨੂੰ ਬੰਦ ਕਰ ਦਿੱਤਾ ਗਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਈਕਲਾਂ ’ਤੇ ਦਰਾਮਦ ਡਿਊਟੀ 35 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਨਾਲ ਸਾਈਕਲ ਇੰਡਸਟਰੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਹਰਸਿਮਰਤ ਬਾਦਲ ਨੇ ਇਹ ਵੀ ਮੰਗ ਕੀਤੀਕਿ ਕੇਂਦਰ ਸਰਕਾਰ ਇਹ ਭਰੋਸਾ ਦੇਵੇ ਕਿ ਇਹ ਅਮਰੀਕਾ ਸਰਕਾਰ ਵੱਲੋਂ ਨਿਰੰਤਰ ਪਾਏ ਜਾ ਰਹੇ ਦਬਾਅ ਅੱਗੇ ਗੋਡੇ ਨਹੀਂ ਟੇਕੇਗੀ ਕਿਉਂਕਿ ਉਹ ਸਰਕਾਰ ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਖੋਲ੍ਹੇ ਜਾਣ ਦੀ ਮੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਸ ਸੈਕਟਰ ਵਿਚ ਅੰਨ੍ਹੇਵਾਹ ਦਰਾਮਦਾਂ ਦੀ ਆਗਿਆ ਦੇ ਦਿੱਤੀ ਗਈ ਤਾਂ ਇਸ ਨਾਲ ਸਾਡੇ ਕਿਸਾਨਾਂ ਨੂੰ ਬਹੁਤ ਵੱਡੀ ਮਾਰ ਪਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 25-3-2025

5 IAS ਅਤੇ 1 PCS ਅਫ਼ਸਰ ਦਾ ਤਬਾਦਲਾ