ਆਪ MLA ਜਸਵੰਤ ਸਿੰਘ ਗੱਜਣਮਾਜਰਾ ਦੀ ਵਿਗੜੀ ਸਿਹਤ, PGI ਕਰਵਾਇਆ ਦਾਖ਼ਲ

  • ਰਾਤ ਨੂੰ 2 ਵਜੇ PGI ‘ਚ ਕਰਵਾਇਆ ਗਿਆ ਦਾਖ਼ਲ,
  • ਬੀਤੇ ਦਿਨ ਈਡੀ ਦੀ ਟੀਮ ਨੇ ਮਨੀ ਲਾਂਡਰਿੰਗ ਕੇਸ ਵਿੱਚ ਕੀਤਾ ਸੀ ਗ੍ਰਿਫ਼ਤਾਰ

ਚੰਡੀਗੜ੍ਹ, 7 ਨਵੰਬਰ 2023 – ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਬੀਤੀ ਦੇਰ ਰਾਤ ਨੂੰ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਰਾਤ ਨੂੰ 2 ਵਜੇ ਹੀ ਉਨ੍ਹਾਂ ਨੂੰ ਪੀ ਜੀ ਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਬੀਤੇ ਦਿਨ ਈਡੀ ਦੀ ਟੀਮ ਨੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਵਿਧਾਇਕ ਗੱਜਣਮਾਜਰਾ ‘ਤੇ ਦੋਸ਼ ਹਨ ਕਿ ਉਸ ਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ। ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਲ ਹੋ ਸਕਦਾ ਹੈ। ਏਜੰਸੀ ਨੇ ਦਾਅਵਾ ਕੀਤਾ ਹੈ ਕਿ ਜਿਸ ਮੰਤਵ ਲਈ ਕਰਜ਼ਾ ਲਿਆ ਗਿਆ ਸੀ, ਉਸ ਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਸੂਤਰਾਂ ਮੁਤਾਬਕ ਵਿਧਾਇਕ ਤਾਰਾ ਕਾਰਪੋਰੇਸ਼ਨ ਨਾਂ ਦੀ ਕੰਪਨੀ ਵਿੱਚ ਡਾਇਰੈਕਟਰ ਹੈ।

ਬੀਤੇ ਦਿਨ ਹਿਰਾਸਤ ਵਿਚ ਲੈਣ ਤੋਂ ਬਾਅਦ ਵਿਧਾਇਕ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਪਿੱਛੋਂ ਵਿਧਾਇਕ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਆਪ’ ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ ED ਨੇ ਕੀਤਾ ਗ੍ਰਿਫਤਾਰ

ਛੱਤੀਸਗੜ੍ਹ ਅਤੇ ਮਿਜ਼ੋਰਮ ‘ਚ ਅੱਜ ਪੈ ਰਹੀਆਂ ਨੇ ਵੋਟਾਂ, ਦੇਸ਼ ਦੇ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦਾ ਦੌਰ ਹੋਇਆ ਸ਼ੁਰੂ