ਚੰਡੀਗੜ੍ਹ, 22 ਅਕਤੂਬਰ 2023 – ਪੰਜਾਬ ਪੁਲਿਸ ਦੇ ਵਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ।
ਇਸ ਸੰਬੰਧੀ ਡੀਜੀਪੀ ਪੰਜਾਬ ਨੇ ਟਵੀਟ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਸੀਆਈ ਅੰਮ੍ਰਿਤਸਰ ਨੇ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਡੀਜੀਪੀ ਨੇ ਕਿਹਾ ਕਿ, ਫੜੇ ਗਏ ਹਥਿਆਰਾਂ ਦੇ ਤਸਕਰ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਪੁਲਿਸ ਮੁਤਾਬਿਕ, ਆਰਮਜ਼ ਐਂਡ ਮਨੀ ਲਾਂਡਰਿੰਗ ਐਕਟ ਦੇ ਤਹਿਤ SSOC ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਫੜੇ ਗਏ ਤਸਕਰਾਂ ਕੋਲੋਂ 11 ਪਿਸਤੌਲ, 15 ਜਿੰਦਾ ਕਾਰਤੂਸ, 2 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਨੈਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਖਰੀਦ ਅਤੇ ਸਪਲਾਈ ਲੜੀ ਦੀ ਪਛਾਣ ਕਰਨ ਲਈ ਸਾਰੇ ਯਤਨ ਕਰ ਰਹੀਆਂ ਹਨ।