ਗੈਂਗਸਟਰ ਅਰਸ਼ ਡੱਲਾ ਨੂੰ ਕੈਨੇਡਾ ਤੋਂ ਲਿਆਂਦਾ ਜਾਵੇਗਾ ਪੰਜਾਬ, ਹਵਾਲਗੀ ਲਈ ਪੰਜਾਬ ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

ਮੋਗਾ, 15 ਅਗਸਤ 2022 – ਮੋਗਾ ਦੇ ਪਿੰਡ ਡੱਲਾ ਦਾ ਰਹਿਣ ਵਾਲਾ ਕੈਨੇਡਾ ਅਧਾਰਤ ਅਰਸ਼ ਡੱਲਾ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਗੈਂਗਸਟਰ ਹੈ ਜਿਸਦੀ ਪੰਜਾਬ ਪੁਲਿਸ ਨੂੰ ਭਾਲ ਹੈ। ਉਸ ਦੀ ਸ਼ਮੂਲੀਅਤ ਸਰਹੱਦੀ ਰਾਜ ਪੰਜਾਬ ਵਿੱਚ ਮਿੱਥ ਕੇ ਕੀਤੀਆਂ ਗਈਆਂ ਵੱਖ-ਵੱਖ ਹੱਤਿਆਵਾਂ ਵਿੱਚ ਵੀ ਸਾਹਮਣੇ ਆਈ ਸੀ।ਇਸ ਤੋਂ ਇਲਾਵਾ ਉਹ ਪਾਕਿਸਤਾਨ ਤੋਂ ਆਰ.ਡੀ.ਐਕਸ, ਆਈ.ਈ.ਡੀ., ਏ.ਕੇ.-47 ਅਤੇ ਹੋਰ ਹਥਿਆਰ ਤੇ ਗੋਲਾ ਬਾਰੂਦ ਲਿਆ ਕੇ ਸੂਬੇ ਵਿੱਚ ਅੱਤਵਾਦੀ ਮਾਡਿਊਲਾਂ ਨੂੰ ਸਪਲਾਈ ਕਰਨ ਦੇ ਮਾਮਲਿਆਂ ਵਿੱਚ ਵੀ ਸ਼ਾਮਲ ਰਿਹਾ ਹੈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਉਸ ਦੀ ਕੈਨੇਡਾ ਤੋਂ ਹਵਾਲਗੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਅਰਸ਼ ਡੱਲਾ ਖਿਲਾਫ ਰੈੱਡ ਕਾਰਨਰ ਨੋਟਿਸ ਮਈ 2022 ‘ਚ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

60 ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਯੂਕੇ, ਕੈਨੇਡਾ ਤੇ ਸਿੰਗਾਪੁਰ ਭੇਜਿਆ ਜਾਵੇਗਾ – ਹਰਜੋਤ ਬੈਂਸ

ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਵਜੋਂ ਡਾ: ਅਵਨੀਸ਼ ਕੁਮਾਰ 16 ਅਗਸਤ ਨੂੰ ਸੰਭਾਲਣਗੇ ਆਪਣਾ ਅਹੁਦਾ