ਮਾਨਸਾ, 11 ਸਤੰਬਰ, 2022 – ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੂੰ ਲੋੜੀਂਦੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਸਮੇਤ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਮਾਨਸਾ ਸੀਆਈਏ ਸਟਾਫ਼ ਚੰਡੀਗੜ੍ਹ ਏਅਰਪੋਰਟ ਤੋਂ ਬੀਤੀ ਦੇਰ ਰਾਤ ਹੀ ਮਾਨਸਾ ਲੈ ਗਈ ਸੀ।
ਜਿਥੇ ਤਿੰਨਾਂ ਗੈਂਗਸਟਰਾਂ ਨੂੰ ਮਾਨਸਾ ਪੁਲਿਸ ਵੱਲੋਂ ਅੱਜ ਸਵੇਰੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਸੁਣਵਾਈ ਕਰਦਿਆਂ ਗੈਂਗਸਟਰ ਦੀਪਕ ਮੁੰਡੀ ਸਮੇਤ ਪੰਡਿਤ ਤੇ ਜੋਕਰ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਹੁਣ ਤਿੰਨਾਂ ਗੈਂਗਸਟਰਾਂ ਕੋਲੋਂ ਪੁਲਿਸ ਪੁੱਛਗਿੱਛ ਕਰੇਗੀ। ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇਨ੍ਹਾਂ ਕੋਲੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੀਆਈਏ ਸਟਾਫ਼ ਇਹਨਾਂ ਤਿੰਨਾਂ ਮੁਲਜ਼ਮਾਂ ਨੂੰ ਖਰੜ ਲਿਆ ਪੁੱਛ-ਗਿੱਛ ਕਰੇਗੀ।

