ਡੇਰਾ ਪ੍ਰੇਮੀ ਪ੍ਰਦੀਪ ਦੀ ਹੱਤਿਆਂ ਚ ਸ਼ਾਮਿਲ ਗੈਂਗਸਟਰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ

ਚੰਡੀਗੜ੍ਹ 15 ਜਨਵਰੀ 2023: ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆਂ ਚ ਸ਼ਾਮਿਲ ਗੋਲਡੀ ਬਰਾੜ ਦਾ ਖਾਸਮਖਾਸ ਇੰਦਰਪ੍ਰੀਤ ਸਿੰਘ ਪੈਰੀਂ ਨੂੰ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਫਰੀਦਕੋਟ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਸਮੇਤ ਪੰਜਾਬ ਅਤੇ ਹਰਿਆਣਾ ‘ਚ ਕਈ ਮਾਮਲਿਆਂ ‘ਚ ਲੋੜੀਂਦਾ ਸੀ।

ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ ਸਰਕਾਰ ਪਿਛਲੇ 7 ਸਾਲਾਂ ਤੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਇਨਸਾਫ ਨਹੀਂ ਦੇ ਸਕੀ, ਇਸ ਲਈ ਅਸੀਂ ਖੁਦ ਇਨਸਾਫ ਕੀਤਾ ਹੈ। ਪੰਜਾਬ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇਸ ਗ੍ਰਿਫ਼ਤਾਰੀ ਨਾਲ ਵੱਡੀ ਕਾਮਯਾਬੀ ਮਿਲੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕਾਂ ਨੂੰ ਜਲਦੀ ਮਿਲੇਗੀ ਵੱਡੀ ਸਹੂਲਤ; ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

ਡਾਗ ਸ਼ੋਅ ‘ਚ ਪਹਿਲੀ ਵਾਰ ਪੁੱਜੀਆਂ ਵਿਦੇਸ਼ੀ ਅਤੇ ਦੁਰਲੱਭ ਨਸਲਾਂ ਨੇ ਮੋਹੇ ਪਟਿਆਲਵੀ