ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 9 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰੂਪਨਗਰ, 18 ਫਰਵਰੀ 2023: ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਵਿਸ਼ਾਲ ਵਰਮਾ ਨੂੰ 9 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ. ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰਬੀਰ ਸਿੰਘ, ਪੀ.ਪੀ.ਐਸ, ਅਤੇ ਸ਼੍ਰੀ ਤਲਵਿੰਦਰ ਸਿੰਘ ਗਿੱਲ, ਪੀ.ਪੀ.ਐਸ. ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਸਮੇਤ ਪੁਲਿਸ ਪਾਰਟੀ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ ਹੈ।

ਵਿਵੇਕ ਸ਼ੀਲ ਸੋਨੀ ਨੇ ਦੱਸਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਵਿਸ਼ਾਲ ਵਰਮਾ ਵਾਸੀ ਹੁਸ਼ਿਆਰਪੁਰ ਨੂੰ ਸਮੇਤ 09 ਪਿਸਟਲ ਅਤੇ 20 ਰੱਦ ਜਿੰਦਾ ਦੇ ਕਾਬੂ ਕੀਤਾ ਗਿਆ ਹੈ ਜਿਸ ਨਾਲ ਇਹਨਾਂ ਹਥਿਆਰਾਂ ਨਾਲ ਪੰਜਾਬ ਵਿੱਚ ਬਹੁਤ ਸੰਗੀਨ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਸ਼ਾਲ ਵਰਮਾ ਵਲੋਂ ਪਹਿਲਾਂ ਵੀ ਵੱਡੇ ਪੱਧਰ ਉੱਤੇ ਹਥਿਆਰਾਂ ਦੀ ਸਪਲਾਈ ਕੀਤੀ ਗਈ ਸੀ ਪਰ ਉਹ ਪੁਲਿਸ ਦੀ ਪਕੜ ਤੋਂ ਬਚ ਗਿਆ ਸੀ। ਇਹ ਅਪਰਾਧੀ ਜੋ ਇਸ ਗੈਂਗ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਨਜਾਇਜ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ਉੱਤੇ ਕਰ ਰਿਹਾ ਸੀ। ਇਸ ਦੇ ਖਿਲਾਫ ਥਾਣਾ ਬੁੱਲੇਵਾਲ ਹੁਸ਼ਿਆਰਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਵੀ ਦਰਜ ਹੈ।

ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਾਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਪਾਸੇ ਦੌਰਾਨ ਰਿਮਾਂਡ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। ਮੁਕੱਦਮਾ ਦੀ ਤਫ਼ਤੀਸ਼ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ 3 ਸਾਲਾਂ ਬਾਅਦ IPL ਦੀ ਮੇਜ਼ਬਾਨੀ ਕਰੇਗਾ: 5 ਮੈਚ ਖੇਡੇ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ 4161 ਅਧਿਆਪਕਾਂ ਉੱਤੇ ਲਾਠੀਚਾਰਜ਼