- ਹਸਪਤਾਲ ਪੁਲਿਸ ਛਾਉਣੀ ‘ਚ ਤਬਦੀਲ
ਬਤਹੋਂਦਾਂ, 11 ਜੁਲਾਈ 2023 – ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦੇਰ ਰਾਤ ਸਿਹਤ ਵਿਗੜ ਗਈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਚੁਣੀ ਟੀਮ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਲਾਰੈਂਸ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਜੇਲ ਹਸਪਤਾਲ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਉਸ ਨੂੰ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਜਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਖ਼ਤਰਾ ਨਹੀਂ ਉਠਾਉਣਾ ਚਾਹੁੰਦੀ ਅਤੇ ਸਿਰਫ਼ ਚੁਣੇ ਹੋਏ ਲੋਕਾਂ ਨੂੰ ਹੀ ਉਸ ਦੇ ਆਲੇ-ਦੁਆਲੇ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਐਨਆਈਏ ਅਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿਚ ਰਹਿੰਦਿਆਂ ਹੀ ਉਸ ਨੂੰ ਮਾਰਨ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ੍ਹ ਭੇਜਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਲਾਰੈਂਸ ਬਿਸ਼ਨੋਈ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਵਿਉਂਤਬੰਦੀ ਲਾਰੈਂਸ ਦੇ ਇਸ਼ਾਰੇ ‘ਤੇ ਹੀ ਕੀਤੀ ਗਈ ਸੀ। ਜਿਸ ਵਿੱਚ ਵਿਦੇਸ਼ ਬੈਠੇ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦਾ ਸਾਥ ਦਿੱਤਾ।