ਹੁਸ਼ਿਆਰਪੁਰ, 11 ਜੁਲਾਈ 2022 – ਲਾਰੈਂਸ ਬਿਸ਼ਨੋਈ ਨੂੰ ਵਧੀਕ ਸੈਸ਼ਨ ਜੱਜ ਗੁਰਸ਼ੇਰ ਸਿੰਘ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਿਲਹਾਲ ਅਦਾਲਤ ਨੇ ਲਾਰੈਂਸ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਮਾਮਲਾ ਸਾਲ 2019 ਵਿੱਚ ਸ਼ਹਿਰ ਦੇ ਇੱਕ ਮਸ਼ਹੂਰ ਸ਼ਰਾਬ ਠੇਕੇਦਾਰ ਦੇ ਘਰ ਗੋਲੀਆਂ ਚਲਾਉਣ ਦਾ ਹੈ।
ਦੱਸ ਦੇਈਏ ਕਿ ਬਿਸ਼ਨੋਈ ਗੈਂਗ ਨੇ ਸੇਠ ਨਰੇਸ਼ ਅਗਰਵਾਲ ਤੋਂ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਇਨਕਾਰ ਕੀਤਾ ਤਾਂ ਸੇਠ ਨਰੇਸ਼ ਅਗਰਵਾਲ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਹੁਸ਼ਿਆਰਪੁਰ ਲਿਆਂਦਾ ਗਿਆ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸਵੇਰੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਸ਼ਿਆਰਪੁਰ ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਅਦਾਲਤ ਨੇ ਬਿਸ਼ਨੋਈ ਨੂੰ 4 ਦਿਨਾਂ ਦੇ ਟਰਾਂਜ਼ਿਟ ਰਿਮਾਂਡ ‘ਤੇ ਭੇਜ ਦਿੱਤਾ ਸੀ। ਹੁਣ ਹੁਸ਼ਿਆਰਪੁਰ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ। ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਦੋਸ਼ ਹੈ। ਬਿਸ਼ਨੋਈ ਦੇ ਖਿਲਾਫ 4 ਅਗਸਤ 2021 ਨੂੰ ਅੰਮ੍ਰਿਤਸਰ ਵਿੱਚ ਰਾਣਾ ਕੰਧੋਵਾਲੀਆ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।