ਚੰਡੀਗੜ੍ਹ, 2 ਜੂਨ 2022 – ਗੈਂਗਸਟਰ ਲਾਰੈਂਸ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਲਾਰੈਂਸ ਨੂੰ ਉਸ ਦੇ ਮੁਕਾਬਲੇ ਦਾ ਪੰਜਾਬ ਪੁਲਿਸ ‘ਤੇ ਸ਼ੱਕ ਹੈ। ਉਹ ਪੰਜਾਬ ਨਹੀਂ ਆਉਣਾ ਚਾਹੁੰਦਾ। ਹਾਲਾਂਕਿ ਮਾਨਸਾ ਪੁਲਿਸ ਨੇ ਉਸ ਨੂੰ ਪੰਜਾਬ ਲਿਆਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਫਿਲਹਾਲ ਲਾਰੈਂਸ 5 ਦਿਨ ਦੇ ਰਿਮਾਂਡ ‘ਤੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਕੋਲ ਹੈ। ਰਿਮਾਂਡ ਖ਼ਤਮ ਹੁੰਦੇ ਹੀ ਉਹ ਪੰਜਾਬ ਪੁਲਿਸ ਅਦਾਲਤ ਤੋਂ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰੇਗੀ।
ਮਾਨਸਾ ਦੇ ਪਿੰਡ ਜਵਾਹਰਕੇ ‘ਚ ਐਤਵਾਰ ਸ਼ਾਮ 5.30 ਵਜੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਦਾ ਖਾਸ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸ਼ਾਹਰੁਖ ਤੋਂ ਕੀਤੀ ਗਈ ਪੁੱਛਗਿੱਛ ਦੇ ਵੇਰਵੇ ਸਾਹਮਣੇ ਆਏ ਹਨ। ਸ਼ਾਹਰੁਖ ਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਤਿਹਾੜ ਜੇਲ ‘ਚ ਰਚੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਲਾਰੇਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਗੈਂਗਸਟਰ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਨੇ ਦੱਸਿਆ ਕਿ ਮੂਸੇਵਾਲਾ ਨੂੰ ਮੋਹਾਲੀ ਵਿੱਚ ਉਸ ਦੇ ਕਰੀਬੀ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਬਦਲੇ ਵਿੱਚ ਮਾਰਿਆ ਗਿਆ ਸੀ। ਮੂਸੇਵਾਲਾ ਨੇ ਉਸ ਕੇਸ ਵਿੱਚ ਕਾਤਲਾਂ ਦੀ ਮਦਦ ਕੀਤੀ ਸੀ। ਗੈਂਗਸਟਰ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਨੇ ਦੱਸਿਆ ਕਿ ਮੂਸੇਵਾਲਾ ਨੂੰ ਮੋਹਾਲੀ ਵਿੱਚ ਉਸ ਦੇ ਕਰੀਬੀ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਬਦਲੇ ਵਿੱਚ ਮਾਰਿਆ ਗਿਆ ਸੀ। ਮੂਸੇਵਾਲਾ ਨੇ ਉਸ ਕੇਸ ਵਿੱਚ ਕਾਤਲਾਂ ਦੀ ਮਦਦ ਕੀਤੀ ਸੀ।
ਗੈਂਗਸਟਰ ਲਾਰੈਂਸ ਨੇ ਵਕੀਲਾਂ ਰਾਹੀਂ ਪਟੀਸ਼ਨ ਵਿੱਚ ਦਲੀਲ ਦਿੱਤੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬ ਦਾ ਮਾਹੌਲ ਬਦਲ ਗਿਆ ਹੈ। ਸਰਕਾਰ ਸਿਆਸੀ ਹਾਲਾਤ ਸੁਧਾਰਨ ਲਈ ਉਸ ਦਾ ਫਰਜ਼ੀ ਮੁਕਾਬਲਾ ਕਰਵਾ ਸਕਦੀ ਹੈ। ਇਸ ਲਈ ਪੰਜਾਬ ਲਈ ਉਸ ਦੇ ਪ੍ਰੋਡਕਸ਼ਨ ਵਾਰੰਟ ਨਾ ਦਿੱਤੇ ਜਾਣ। ਜੇਕਰ ਉਸ ਨੂੰ ਪੰਜਾਬ ਭੇਜਿਆ ਜਾਂਦਾ ਹੈ ਤਾਂ ਦਿੱਲੀ ਪੁਲਿਸ ਦੀ ਸੁਰੱਖਿਆ ਦਿੱਤੀ ਜਾਵੇ। ਉਸ ਤੋਂ ਦਿੱਲੀ ਜਾਂ ਕਿਸੇ ਹੋਰ ਸੂਬੇ ਵਿਚ ਪੁੱਛਗਿੱਛ ਹੋਣੀ ਚਾਹੀਦੀ ਹੈ, ਪੰਜਾਬ ਵਿਚ ਨਹੀਂ। ਉਸ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।