ਗੈਂਗਸਟਰ ਲਾਰੈਂਸ ਦੀ ਜਾ+ਨ ਨੂੰ ਖਤਰਾ: ਦਿੱਲੀ ਤੋਂ ਪੰਜਾਬ ਕੀਤਾ ਜਾਵੇਗਾ ਸਿਫਟ

ਨਵੀਂ ਦਿੱਲੀ, 12 ਜੂਨ 2023 – ਗੈਂਗਸਟਰ ਲਾਰੈਂਸ ਦਾ ਦਿੱਲੀ ਜੇਲ੍ਹ ਵਿੱਚ ਕਤਲ ਹੋ ਸਕਦਾ ਹੈ। ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੀ ਅਦਾਲਤ ਵਿੱਚ ਅਪੀਲ ਦਾਇਰ ਕਰਕੇ ਸਪੱਸ਼ਟ ਕੀਤਾ ਹੈ ਕਿ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਦਿੱਲੀ ਦੀ ਕਿਸੇ ਜੇਲ੍ਹ ਵਿੱਚ ਨਾ ਰੱਖਿਆ ਜਾਵੇ ਅਤੇ ਪੰਜਾਬ ਭੇਜਿਆ ਜਾਵੇ। ਦੂਜੇ ਪਾਸੇ ਦਿੱਲੀ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ 14 ਜੂਨ ਤੱਕ ਵਧਾ ਦਿੱਤੀ ਹੈ।

ਅਦਾਲਤ ਨੇ ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਅਪੀਲ ਦਾ ਨੋਟਿਸ ਲੈਂਦਿਆਂ ਗੈਂਗਸਟਰ ਨੂੰ ਉਸ ਦੀ ਹਿਰਾਸਤ ਪੂਰੀ ਹੋਣ ਤੋਂ ਬਾਅਦ ਬਠਿੰਡਾ ਜੇਲ੍ਹ ਦੇ ਹਵਾਲੇ ਕਰਨ ਲਈ ਵੀ ਕਿਹਾ ਹੈ। ਦਰਅਸਲ, ਲਾਰੈਂਸ ਲੰਬੇ ਸਮੇਂ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਇੱਥੋਂ ਉਸ ਨੂੰ ਗੁਜਰਾਤ ਪੁਲਿਸ ਨੇ ਇੱਕ ਅਪਰਾਧਿਕ ਮਾਮਲੇ ਦੀ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਅਤੇ ਗੁਜਰਾਤ ਦੀ ਸਾਬਰਮਤੀ ਜੇਲ੍ਹ ‘ਚੋਂ ਲਿਆਂਦਾ ਗਿਆ ਸੀ।

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮਈ ਦੇ ਆਖ਼ਰੀ ਹਫ਼ਤੇ ਇੱਕ ਮਾਮਲੇ ਦੇ ਸਬੰਧ ਵਿੱਚ ਲਾਰੈਂਸ ਨੂੰ ਹਿਰਾਸਤ ਵਿੱਚ ਲੈ ਕੇ ਦਿੱਲੀ ਲਿਆਂਦਾ ਸੀ। ਅਦਾਲਤ ਨੇ ਗੈਂਗਸਟਰ ਨੂੰ ਰਿਮਾਂਡ ‘ਤੇ ਭੇਜ ਦਿੱਤਾ ਸੀ। ਐਤਵਾਰ 11 ਜੂਨ ਨੂੰ ਲਾਰੈਂਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਪੁਲਸ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ 14 ਜੂਨ ਤੱਕ ਹਿਰਾਸਤ ‘ਚ ਵਾਧਾ ਕਰ ਦਿੱਤਾ।

ਇਸ ਦੇ ਨਾਲ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਉਹ ਮੰਗ ਵੀ ਮੰਨ ਲਈ ਗਈ, ਜਿਸ ਵਿੱਚ ਕਿਹਾ ਗਿਆ ਸੀ ਕਿ ਗੈਂਗਸਟਰ ਦੀ ਹਿਰਾਸਤ ਪੂਰੀ ਹੋਣ ‘ਤੇ ਉਸ ਨੂੰ ਸਿੱਧਾ ਬਠਿੰਡਾ ਜੇਲ੍ਹ ਦੇ ਹਵਾਲੇ ਕੀਤਾ ਜਾਵੇ। ਇਸ ਦੌਰਾਨ ਅਦਾਲਤ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ ਹਨ।

ਦਿੱਲੀ ਪੁਲਿਸ ਨੇ ਆਪਣੀ ਅਰਜ਼ੀ ਵਿੱਚ ਲਿਖਿਆ ਸੀ ਕਿ ਲਾਰੈਂਸ ਦੇ ਦਿੱਲੀ ਜੇਲ੍ਹ ਵਿੱਚ ਰਹਿਣ ਕਾਰਨ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਲਾਰੈਂਸ ਨੂੰ ਪਹਿਲਾਂ ਬਠਿੰਡਾ ਜੇਲ੍ਹ ਤੋਂ NIA ਨੇ ਰਿਮਾਂਡ ‘ਤੇ ਲਿਆ ਸੀ, ਫਿਰ ਗੁਜਰਾਤ ਪੁਲਿਸ ਨੇ ਅਤੇ ਹੁਣ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਿਰਾਸਤ ‘ਚ ਲਿਆ ਸੀ। ਇਸ ਲਈ ਜਿਸ ਜੇਲ੍ਹ ਤੋਂ ਏਜੰਸੀਆਂ ਨੇ ਲਾਰੈਂਸ ਨੂੰ ਹਿਰਾਸਤ ਵਿੱਚ ਲਿਆ ਸੀ, ਉਸ ਨੂੰ ਸਿੱਧਾ ਉਸ ਜੇਲ੍ਹ ਵਿੱਚ ਭੇਜਿਆ ਜਾਣਾ ਚਾਹੀਦਾ ਹੈ ਨਾ ਕਿ ਦਿੱਲੀ ਜੇਲ੍ਹ ਵਿੱਚ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਬੰਦ ਨਹੀਂ ਹੋਵੇਗਾ ਪੰਜਾਬ: ਮੋਰਚੇ ਨੇ ਵਾਪਸ ਲਿਆ ਫੈਸਲਾ, ਹੁਣ ਸਰਕਾਰ ਨਾਲ ਹੋਏਗੀ ਮੀਟਿੰਗ

ਆਸਟ੍ਰੇਲੀਆ ‘ਚ ਵਾਪਰਿਆ ਭਿਆਨਕ ਬੱਸ ਹਾਦਸਾ, ਬੱਸ ਪਲਟਣ ਕਾਰਨ 10 ਦੀ ਮੌ+ਤ