ਗੈਂਗਸਟਰ ਰਵੀ ਰਾਜਗੜ੍ਹ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਮੋਹਾਲੀ, 28 ਜਨਵਰੀ 2023 – ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਸ ਗੈਂਗਸਟਰ ਰਵੀ ਰਾਜਗੜ੍ਹ ਨੂੰ ਅੱਜ ਭਾਰੀ ਸੁਰੱਖਿਆ ਹੇਠ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਗੈਂਗਸਟਰ ਰਵੀ ਰਾਜਗੜ੍ਹ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਬੀਤੇ ਦਿਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ (ਖੰਨਾ) ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਕੋਲੋਂ 30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਸੀ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ ਸੀ।

ਗੈਂਗਸਟਰ ਰਵੀ ਰਾਜਗੜ੍ਹ ਪਿਛਲੇ 13-14 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਦੇ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਕੇਸ ਦਰਜ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ 29 ਜਨਵਰੀ ਨੂੰ ਰੋਕੇ ਜਾਣਗੇ ਰੇਲਵੇ ਟ੍ਰੈਕ, ਪੜ੍ਹੋ ਵੇਰਵਾ

ਸਾਬਕਾ CM ਚੰਨੀ, ਸੁਖਬੀਰ ਬਾਦਲ ਸਮੇਤ 80 ਸਾਬਕਾ ਵਿਧਾਇਕਾਂ ਨੇ ਵਿਧਾਨ ਸਭਾ ਦੇ ਸਟਿੱਕਰ ਨਹੀਂ ਕੀਤੇ ਵਾਪਸ – ਕੰਗ