ਗੈਂਗਸਟਰ ਵਿੱਕੀ ਉਰਫ ਟਾਈਗਰ ਗ੍ਰਿਫਤਾਰ: ਕਤਲ ਅਤੇ ਡਕੈਤੀ ਦੇ ਕੇਸ ਵਿੱਚ ਕੱਟ ਚੁੱਕਾ ਹੈ ਸਜ਼ਾ

ਲੁਧਿਆਣਾ, 4 ਅਗਸਤ 2024 – ਲੁਧਿਆਣਾ ਪੁਲਿਸ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਗੈਂਗਸਟਰ ਵਿੱਕੀ ਉਰਫ ਟਾਈਗਰ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਉਸ ਨੂੰ ਨਜਾਇਜ਼ ਹਥਿਆਰ, ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦੋ ਦਿਨ ਦੇ ਰਿਮਾਂਡ ’ਤੇ ਲਿਆ ਹੈ।

ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਲੰਬੇ ਸਮੇਂ ਤੋਂ ਲੁਧਿਆਣਾ ਦੇ ਰਹਿਣ ਵਾਲੇ ਗੈਂਗਸਟਰ ਵਿੱਕੀ ਉਰਫ਼ ਟਾਈਗਰ ਦੀ ਭਾਲ ਕਰ ਰਹੀ ਸੀ। ਪੁਲਿਸ ਅਤੇ ਏਜੀਟੀਐਫ ਨੇ ਮਿਲ ਕੇ ਉਸ ਨੂੰ ਫੜਨ ਲਈ ਮੁਹਿੰਮ ਚਲਾਈ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਨਾਕਾਬੰਦੀ ਕਰ ਕੇ ਉਸ ਨੂੰ ਕਾਬੂ ਕਰ ਲਿਆ।

ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗੈਂਗਸਟਰ ਵਿੱਕੀ ਕੋਲੋਂ 32 ਬੋਰ ਦਾ ਦੇਸੀ ਪਿਸਤੌਲ, ਦੋ ਪਿਸਤੌਲ, ਹਥਿਆਰ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਜਿਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਗੈਂਗਸਟਰ ਵਿੱਕੀ ਦੇ ਖਿਲਾਫ ਇਰਾਦੇ ਨਾਲ ਕਤਲ, ਡਕੈਤੀ, ਲੁੱਟ-ਖੋਹ ਅਤੇ ਕੁੱਟਮਾਰ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪਹਿਲਾਂ ਹੀ ਜੇਲ੍ਹ ਦੀ ਸਜ਼ਾ ਕੱਟ ਚੁੱਕੇ ਹਨ। ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਹੁਣ ਤੱਕ ਕਿਹੜੇ-ਕਿਹੜੇ ਅਪਰਾਧ ਕੀਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ, ਦਰੱਖਤ ਨਾਲ ਟਕਰਾਈ ਬੋਲੈਰੋ

ਪੰਜਾਬ ਦੇ 9 IAS ਅਧਿਕਾਰੀਆਂ ਦੇ ਤਬਾਦਲੇ